12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੀਰ ਬਾਬਾ ਕਾਬਲ ਸ਼ਾਹ ਦੀ ਯਾਦ ’ਚ ਪਿੰਡ ਸੈਦੇ ਕੇ ਵਿਖੇ ਲਗਾਇਆ ਸਾਲਾਨਾ ਮੇਲਾ

ਗੋਲੂ ਕਾ ਮੋੜ/ ਪੰਜੇ ਕੇ ਉਤਾੜ, 11 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ/ਪੱਪੂ ਸੰਧਾ)-ਪੀਰ ਬਾਬਾ ਕਾਬਲ ਸ਼ਾਹ ਦੀ ਯਾਦ ਵਿਚ ਸਾਲਾਨਾ ਮੇਲਾ ਪਿੰਡ ਸੈਦੇ ਕੇ ਮੋਹਨ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਲਗਾਇਆ ਗਿਆ। ਮੇਲੇ ਦੀ ਸ਼ੁਰੂਆਤ ਧਾਰਮਿਕ ਰਸਮਾਂ ਨਾਲ ਕੀਤੀ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਮੇਲੇ ਵਿਚ ਪਹੁੰਚੀਆਂ।

ਅਜੀਤ ਡੈਸਕ 12-10-2026
ਗੋਲੂ ਕਾ ਮੋੜ/ ਪੰਜੇ ਕੇ ਉਤਾੜ, 11 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ/ਪੱਪੂ ਸੰਧਾ)-ਪੀਰ ਬਾਬਾ ਕਾਬਲ ਸ਼ਾਹ ਦੀ ਯਾਦ ਵਿਚ ਸਾਲਾਨਾ ਮੇਲਾ ਪਿੰਡ ਸੈਦੇ ਕੇ ਮੋਹਨ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਲਗਾਇਆ ਗਿਆ। ਮੇਲੇ ਦੀ ਸ਼ੁਰੂਆਤ ਧਾਰਮਿਕ ਰਸਮਾਂ ਨਾਲ ਕੀਤੀ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਮੇਲੇ ਵਿਚ ਪਹੁੰਚੀਆਂ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਗਵਾਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੇਲੇ ਵਿਚ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਬਲਕਾਰ ਸਿੱਧੂ ਪਹੁੰਚੇ ਤੇ ਆਪਣੇ ਗੀਤਾਂ ਰਾਹੀਂ ਖੂਬ ਰੌਣਕਾਂ ਲਾਈਆਂ। ਉਨ੍ਹਾਂ ਨੇ ਆਪਣੇ ਨਵੇਂ ਤੇ ਪੁਰਾਣੇ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ । ਇਸ ਤੋਂ ਇਲਾਵਾ ਸ਼ਾਮ ਸਮੇ ਕਬੱਡੀ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ. ਮਲਕੀਤ ਥਿੰਦ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਨੰਬਰਦਾਰ ਇਕਬਾਲ ਚੰਦ, ਮਿਲਖ ਰਾਜ ਪੰਧੂ, ਸੁਰਜੀਤ ਪੰਧੂ, ਜੋਗਿੰਦਰ ਸਿੰਘ ਥਿੰਦ, ਸਰਬਜੀਤ ਥਿੰਦ, ਸਾਬਕਾ ਸਰਪੰਚ ਮਹਿੰਦਰ ਸਿੰਘ ਥਿੰਦ, ਸਰਪੰਚ ਸੁਖਦੇਵ ਸਿੰਘ, ਸੋਨੂੰ ਥਿੰਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ ਲਾਪਰਵਾਹੀ ਨਾਲ ਗੱਡੀ ਚਲਾ ਕੇ ਟੱਕਰ ਮਾਰਨ ’ਤੇ ਵਿਅਕਤੀ ਖ਼ਿਲ... ਅਗਲੀ ਖ਼ਬਰ ਗੁਰਦੁਆਰਾ ਸੰਗਤਸਰ ਵਿਖੇ ਗੁਰਮਤਿ ਸਮਾਗਮ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।