12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਤਲਵੰਡੀ ਭਾਈ ਵਿਖੇ ਤੇਜ਼ ਰਫ਼ਤਾਰ ਬੱਸ ਨੇ ਆਲਟੋ ਕਾਰ ਨੂੰ ਮਾਰੀ ਟੱਕਰ, ਔਰਤ ਦੀ ਮੌਤ, ਚਾਰ ਜ਼ਖ਼ਮੀ

ਤਲਵੰਡੀ ਭਾਈ, 11 ਅਕਤੂਬਰ (ਕੁਲਜਿੰਦਰ ਸਿੰਘ ਗਿੱਲ) -ਇੱਥੇ ਰਾਸ਼ਟਰੀ ਰਾਜ ਮਾਰਗ ਨੰਬਰ 54 ’ਤੇ ਰੇਲਵੇ ਓਵਰਬ੍ਰਿਜ ਨੇੜੇ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ ਵਿਚ ਤੇਜ਼ ਰਫ਼ਤਾਰ ਬੱਸ ਦੀ ਲਪੇਟ ਵਿਚ ਆਉਣ ਕਾਰਨ ਆਲਟੋ ਕਾਰ ਸਵਾਰ ਇਕ ਔਰਤ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਇਕ ਔਰਤ ਤੇ ਤਿੰਨ ਬੱਚੇ ਦੱਸੇ ਜਾਂਦੇ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਅਜੀਤ ਡੈਸਕ 12-10-2026
ਤਲਵੰਡੀ ਭਾਈ, 11 ਅਕਤੂਬਰ (ਕੁਲਜਿੰਦਰ ਸਿੰਘ ਗਿੱਲ) -ਇੱਥੇ ਰਾਸ਼ਟਰੀ ਰਾਜ ਮਾਰਗ ਨੰਬਰ 54 ’ਤੇ ਰੇਲਵੇ ਓਵਰਬ੍ਰਿਜ ਨੇੜੇ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ ਵਿਚ ਤੇਜ਼ ਰਫ਼ਤਾਰ ਬੱਸ ਦੀ ਲਪੇਟ ਵਿਚ ਆਉਣ ਕਾਰਨ ਆਲਟੋ ਕਾਰ ਸਵਾਰ ਇਕ ਔਰਤ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਇਕ ਔਰਤ ਤੇ ਤਿੰਨ ਬੱਚੇ ਦੱਸੇ ਜਾਂਦੇ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਰਵਿੰਦਰ ਕੌਰ ਪਤਨੀ ਰਾਜ ਸਿੰਘ ਵਾਸੀ ਪਿੰਡ ਸਰਾਵਾਂ ਬੋਦਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਲਟੋ ਕਾਰ ਵਿਚ ਸਵਾਰ ਹੋ ਕੇ ਕੋਟ ਈਸੇ ਖਾਂ ਤੋਂ ਵਾਪਸ ਆਪਣੇ ਪਿੰਡ ਜਾ ਰਹੀ ਸੀ। ਜਦੋਂ ਉਹ ਤਲਵੰਡੀ ਭਾਈ ਵਿਖੇ ਰਾਸ਼ਟਰੀ ਰਾਜ ਮਾਰਗ ਨੰਬਰ 54 ’ਤੇ ਰੇਲਵੇ ਓਵਰਬ੍ਰਿਜ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਰਾਜ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਉਨ੍ਹਾਂ ਦੀ ਕਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ । ਇਸ ਹਾਦਸੇ ਦੌਰਾਨ ਕਾਰ ਦੀ ਪਿਛਲੀ ਸੀਟ ’ਤੇ ਬੈਠੀ ਪਰਵਿੰਦਰ ਕੌਰ ਦੀ ਮੌਤ ਹੋ ਗਈ। ਜਦਕਿ ਕਾਰ ਵਿਚ ਸਵਾਰ ਅਮਨਦੀਪ ਕੌਰ, ਮਤੇਸ਼ਵਰ ਸਿੰਘ, ਨਮਨ ਸਿੰਘ ਅਤੇ ਪ੍ਰਭਨੂਰ ਸਿੰਘ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਾਰ ਵਿਚ ਸਵਾਰ ਕੋਮਲਦੀਪ ਕੌਰ ਪਤਨੀ ਅਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰਾਜ ਕੰਪਨੀ ਦੀ ਬੱਸ ਦੇ ਅਣਪਛਾਤੇ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਅੰਦਰ ਕੀਤੇ ਪ੍ਰਬੰਧਾਂ ਤੇ ਲਿਫਟਿੰਗ ਸੰਬੰਧੀ ਦਾਅਵਿਆਂ ਦੀ ਨਿਕਲੀ ਫੂਕ ਅਗਲੀ ਖ਼ਬਰ ਬਾਰਸ਼ ਨਾਲ ਝੋਨੇ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐਮ. ਨੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ, ਵਿਸ਼ੇਸ਼ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।