13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ’ਚ ਏਕਤਾ ਤੇ ਸਮਾਜ ਸੇਵਾ ’ਤੇ ਦਿੱਤਾ ਜ਼ੋਰ

ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ ਜਿਸ ਵਿਚ 50 ਤੋਂ 60 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਹਾਜ਼ਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ.ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ ਜਿਸ ਵਿਚ 50 ਤੋਂ 60 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜਥੇਬੰਦੀ ਦੀਆਂ ਗਤੀਵਿਧੀਆਂ, ਸਮਾਜ ਸੇਵਾ, ਮੈਡੀਕਲ ਕੈਂਪਾਂ ਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਲਾਕ ਪ੍ਰਧਾਨ ਡਾ.ਭਜਨ ਸਿੰਘ ਗਿੱਲ ਨੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਮੌਕੇ ਲਗਾਏ ਗਏ ਮੈਡੀਕਲ ਕੈਂਪਾਂ ਵਿਚ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨਾ ਜਥੇਬੰਦੀ ਦਾ ਮੁੱਖ ਉਦੇਸ਼ ਹੈ ਤੇ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ। ਸਟੇਜ ਸਕੱਤਰ ਡਾ.ਰਣਜੀਤ ਸਿੰਘ ਨੇ ਮੈਂਬਰਾਂ ਨੂੰ ਸਾਫ਼-ਸੁਥਰੇ ਤੇ ਜ਼ਿੰਮੇਵਾਰ ਢੰਗ ਨਾਲ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ। ਡਾ.ਭਜਨ ਸਿੰਘ ਗਿੱਲ ਨੇ ਕਿਹਾ ਕਿ ਕਿਸੇ ਵੀ ਜਥੇਬੰਦੀ ਦੀ ਮਜ਼ਬੂਤੀ ਉਸ ਦੇ ਮੈਂਬਰਾਂ ਦੀ ਆਪਸੀ ਏਕਤਾ ਤੇ ਸਹਿਯੋਗ ’ਤੇ ਨਿਰਭਰ ਕਰਦੀ ਹੈ। ਇਸ ਲਈ ਸਾਰੇ ਮੈਂਬਰਾਂ ਨੂੰ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਉਪ-ਪ੍ਰਧਾਨ ਡਾ.ਗੁਲਾਬ ਸਿੰਘ, ਹੈੱਡ ਕੈਸ਼ੀਅਰ ਡਾ.ਸੰਜੀਵ ਪਾਸੀ, ਜੁਆਇੰਟ ਕੈਸ਼ੀਅਰ ਡਾ.ਬਲਜੀਤ ਸਿੰਘ, ਪ੍ਰੈੱਸ ਸਕੱਤਰ ਡਾ.ਮਨਜੀਤ ਸਿੰਘ, ਜੁਆਇੰਟ ਪ੍ਰੈੱਸ ਸਕੱਤਰ ਡਾ.ਅੰਮ੍ਰਿਤਸਰ ਸਿੰਘ, ਜਨਰਲ ਸਕੱਤਰ ਡਾ.ਤਾਨੀਸ਼ ਵਧਵਾ, ਸਟੇਜ ਸਕੱਤਰ ਡਾ.ਰਣਜੀਤ ਸਿੰਘ, ਜੁਆਇੰਟ ਸਟੇਜ ਸਕੱਤਰ ਡਾ.ਗੁਰਦੀਪ ਸਿੰਘ, ਸਲਾਹਕਾਰ ਡਾ.ਗੁਰਪ੍ਰੀਤ ਸਿੰਘ ਅਤੇ ਸਲਾਹਕਾਰ ਡਾ.ਰਾਜੇਸ਼ ਧਵਨ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾ ਸਰਕਾਰ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਲਈ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ-ਭਾਕਿਯੂ ਕਾਦੀਆਂ ਅਗਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਦੇ 50 ਵਿਦਿਆਰਥੀਆਂ ਦਾ ਲਗਵਾਇਆ ਵਿੱਦਿਅਕ ਟੂਰ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।