ਗੜੇਮਾਰੀ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਸਰਕਾਰ- ਪੀਰ ਮੁਹੰਮਦ
ਮੱਖੂ, 12 ਅਕਤੂਬਰ (ਵਰਿੰਦਰ ਮਨਚੰਦਾ)-ਪੰਜਾਬ ਵਿਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਪੱਕ ਕੇ ਤਿਆਰ ਖੜ੍ਹੀ ਫ਼ਸਲ ਤੇ ਮੰਡੀਆਂ ਵਿਚ ਵਿੱਕਰੀ ਲਈ ਪਹੁੰਚੇ ਝੋਨੇ ਦੇ ਮੀਂਹ ਨਾਲ ਭਿੱਜਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਕਰਨੈਲ ਸਿੰਘ ਪੀਰ ਮੁਹੰਮਦ
13-10-2026