ਸਰਕਾਰੀ ਖ਼ਰੀਦ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫੂਕ, ਮੱਲਾਂਵਾਲਾ ਦੀ ਅਨਾਜ ਮੰਡੀ ’ਚ ਸਫਾਈ ਪ੍ਰਬੰਧਾਂ ਦੀ ਘਾਟ
ਮੱਲਾਂਵਾਲਾ, 12 ਅਕਤੂਬਰ (ਬਲਬੀਰ ਸਿੰਘ ਜੋਸਨ)- ਅਨਾਜ ਮੰਡੀ ਮੱਲਾਂਵਾਲਾ ਵਿਚ ਸਰਕਾਰ ਦੇ ਖਰੀਦ ਪ੍ਰਬੰਧਾਂ ਦੀ ਪੋਲ ਖੁਲਦੀ ਨਜ਼ਰ ਆ ਰਹੀ ਹੈ ਕਿਉਂਕਿ ਝੋਨੇ ਦੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਅਨਾਜ ਮੰਡੀ ਮੱਲਾਂਵਾਲਾ ਵਿਚ ਖ਼ਰੀਦ ਪ੍ਰਬੰਧਾਂ ਤੇ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਹਨ। ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਦੀਆਂ ਢੇਰੀਆਂ ਲਾਉਣ ਲਈ ਸਾਫ਼-ਸੁਥਰੀ ਤੇ ਪੱਕੀ ਜਗ੍ਹਾ ਦੇ ਨਾਲ ਨਾਲ ਮਿੱਟੀ ਵਿਚ ਝੋਨੇ ਦੀਆਂ ਢੇਰੀਆਂ ਲਾਹੁਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਸੜਕ ’ਤੇ ਪਏ ਖੱਡੇ ’ਚੋਂ ਲੰਘ ਰਹੀ ਟਰਾਲੀ ਅਤੇ ਖੜਾ ਗੰਦਾ ਪਾਣੀ। ਤਸਵੀਰਾ-ਂਬਲਬੀਰ ਸਿੰਘ ਜੋਸਨ
13-10-2026