14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 13 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਪੀ.

ਅਜੀਤ ਡੈਸਕ 14-10-2026
ਫ਼ਿਰੋਜ਼ਪੁਰ, 13 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪਤੰਗ ਉਡਾਉਣ ਲਈ ਨਾਈਲੋਨ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਨਤਕ ਥਾਵਾਂ ’ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਕਿਸੇ ਵਿਅਕਤੀ ਵਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ,ਰੈਲੀਆਂ, ਮੁਜਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ ’ਤੇ ਮੀਟਿੰਗ ਕਰਨਾ ਆਦਿ ਦੇ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ ਦੇ ਜਵਾਨ, ਹਰ ਸਰਕਾਰੀ ਕਰਮਚਾਰੀ ਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ, ਇਲੈਕਸ਼ਨ ਸਬੰਧੀ ਰਿਹਰਸਲਾਂ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ ਉਪ ਮੰਡਲ ਮੈਜਿਸਟ੍ਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ।ਇਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਜਿਵੇਂ ਕਿ ਟਰੱਕ, ਟ੍ਰੈਕਟਰ, ਟਰਾਲੀਆਂ ਅਤੇ ਭਾਰੀ ਲੋਡ ਵਾਲੇ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾਈ ਹੈ।
ਪਿਛਲੀ ਖ਼ਬਰ ਸੀ.ਆਈ.ਏ.ਸਟਾਫ ਜ਼ੀਰਾ ਦੀ ਗੱਡੀ ਵਿਆਹ ਦੇ ਕਾਰਡ ਵੰਡ ਰਹੇ ਦੋਸਤਾਂ ਦੇ ਮੋਟਰਸਾਈਕਲ ’ਤੇ ਚੜ੍ਹੀ,3 ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹੇ ਭਰ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਹਾਟ ਸਪਾਟ ਪਿੰਡਾਂ ਵਿਚੋਂ ਨਸ਼ਾ ਖ਼ਤਮ ਕਰਨ ਲਈ ਪਿੰਡ ਵਾਸੀਆਂ ਨੂੰ ਕੀਤਾ ਜਾਵੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।