14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰੂ ਨਾਨਕ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਥਾਣਾ ਘੱਲ ਖੁਰਦ ਦਾ ਵਿਦਿਅਕ ਦੌਰਾ ਐੱਫ.ਆਈ.ਆਰ. ਦਰਜ ਕਰਨ ਤੋਂ ਲੈ ਕੇ ਚਲਾਨ ਪੇਸ਼ ਕਰਨ ਤੱਕ ਦੀ ਪ੍ਰਕਿਰਿਆ ਬਾਰੇ ਹਾਸਲ ਕੀਤੀ ਜਾਣਕਾਰੀ

ਫ਼ਿਰੋਜ਼ਪੁਰ, 13 ਅਕਤੂਬਰ(ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਲਾਅ ਕਾਲਜ ਸਈਆਂਵਾਲਾ ਦੇ ਵਿਦਿਆਰਥੀਆਂ ਵਲੋਂ ਕਾਨੂੰਨੀ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਵਿਹਾਰਕ ਬਣਾਉਣ ਦੇ ਉਦੇਸ਼ ਨਾਲ ਪੁਲਿਸ ਥਾਣਾ ਘੱਲ ਖੁਰਦ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਥਾਣੇ ਦੀ ਕਾਰਜਪ੍ਰਣਾਲੀ, ਅਪਰਾਧਿਕ ਮਾਮਲਿਆਂ ਦੀ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਗੁਰੂ ਨਾਨਕ ਲਾਅ ਕਾਲਜ ਸਈਆਂਵਾਲਾ ਦੇ ਵਿਦਿਆਰਥੀ ਥਾਣਾ ਘੱਲ ਖੁਰਦ ਦਾ ਵਿੱਦਿਅਕ ਦੌਰਾ ਕਰਨ ਮੌਕੇ। ਅਜੀਤ ਤਸਵੀਰ 14-10-2026
ਫ਼ਿਰੋਜ਼ਪੁਰ, 13 ਅਕਤੂਬਰ(ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਲਾਅ ਕਾਲਜ ਸਈਆਂਵਾਲਾ ਦੇ ਵਿਦਿਆਰਥੀਆਂ ਵਲੋਂ ਕਾਨੂੰਨੀ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਵਿਹਾਰਕ ਬਣਾਉਣ ਦੇ ਉਦੇਸ਼ ਨਾਲ ਪੁਲਿਸ ਥਾਣਾ ਘੱਲ ਖੁਰਦ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਥਾਣੇ ਦੀ ਕਾਰਜਪ੍ਰਣਾਲੀ, ਅਪਰਾਧਿਕ ਮਾਮਲਿਆਂ ਦੀ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਵਿਦਿਅਕ ਦੌਰੇ ਦੀ ਅਗਵਾਈ ਸਹਾਇਕ ਪ੍ਰੋਫੈਸਰ ਸ਼੍ਰੀਮਤੀ ਰਾਧਿਕਾ, ਹਰਭੰਸ ਜੱਸੀ ਅਤੇ ਸ਼੍ਰੀਮਤੀ ਜੋਤੀ ਵਿਜ ਵਲੋਂ ਕੀਤੀ ਗਈ। ਥਾਣਾ ਘੱਲ ਖੁਰਦ ਵਿਖੇ ਐੱਸ.ਐੱਚ.ਓ. ਦਰਸ਼ਨ ਸਿੰਘ, ਏ.ਐੱਸ.ਆਈ. ਜਸਪਾਲ ਸਿੰਘ, ਏ.ਐੱਸ.ਆਈ. ਰਣਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਰਮਨਦੀਪ ਸਿੰਘ ਵਲੋਂ ਵਿਦਿਆਰਥੀਆਂ ਨੂੰ ਪੁਲਿਸ ਵਿਭਾਗ ਦੀਆਂ ਜ਼ਿੰਮੇਵਾਰੀਆਂ ਅਤੇ ਰੋਜ਼ਾਨਾ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਐੱਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ, ਘਟਨਾ ਦਾ ਨਕਸ਼ਾ ਤਿਆਰ ਕਰਨ, ਮੌਕਾ ਪੰਚਨਾਮਾ, ਮਾਲਖਾਨੇ ਦੀ ਵਿਵਸਥਾ, ਰਿਕਾਰਡ ਰੂਮ ਅਤੇ ਹਵਾਲਾਤ ਕਮਰੇ ਸਮੇਤ ਪੁਲਿਸ ਥਾਣੇ ਨਾਲ ਸਬੰਧਤ ਵੱਖ-ਵੱਖ ਰਿਕਾਰਡਾਂ ਅਤੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਿਸੇ ਅਪਰਾਧਿਕ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਵਲੋਂ ਕਿਹੜੀਆਂ ਕਾਨੂੰਨੀ ਪ੍ਰਕਿਰਿਆਵਾਂ ਅਪਣਾਈਆਂ ਜਾਂਦੀਆਂ ਹਨ ਅਤੇ ਜਾਂਚ ਤੋਂ ਬਾਅਦ ਅਦਾਲਤ ਵਿਚ ਚਲਾਨ ਪੇਸ਼ ਕਰਨ ਤੱਕ ਕਿਹੜੇ ਅਹਿਮ ਪੜਾਅ ਪੂਰੇ ਕੀਤੇ ਜਾਂਦੇ ਹਨ। ਇਸ ਤਰ੍ਹਾਂ ਵਿਦਿਆਰਥੀਆਂ ਨੂੰ ਕਿਤਾਬਾਂ ਵਿਚ ਪੜ੍ਹੇ ਕਾਨੂੰਨੀ ਸਿਧਾਂਤਾਂ ਨੂੰ ਅਮਲੀ ਰੂਪ ਵਿਚ ਸਮਝਣ ਦਾ ਮੌਕਾ ਮਿਲਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਅਸੀਸਪ੍ਰੀਤ ਸਈਆਂਵਾਲਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਵਿਹਾਰਕ ਅਤੇ ਤਜਰਬੇ ਆਧਾਰਿਤ ਸਿੱਖਿਆ ਪ੍ਰਦਾਨ ਕਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿਚ ਇਕ ਯੋਗ ਅਤੇ ਜ਼ਿੰਮੇਵਾਰ ਕਾਨੂੰਨੀ ਪੇਸ਼ੇਵਰ ਬਣਨ ਲਈ ਤਿਆਰ ਕਰਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਅਜ਼ਵਰ ਖਾਨ ਨੇ ਕਿਹਾ ਕਿ ਅਜਿਹੀਆਂ ਵਿਦਿਅਕ ਗਤੀਵਿਧੀਆਂ ਵਿਦਿਆਰਥੀਆਂ ਨੂੰ ਪੁਲਿਸ ਪ੍ਰਸ਼ਾਸਨ ਦੀ ਅਸਲ ਕਾਰਜਪ੍ਰਣਾਲੀ ਨੂੰ ਨੇੜਿਓਂ ਸਮਝਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ ਅਤੇ ਪੁਲਿਸ ਥਾਣੇ ਬਾਰੇ ਉਨ੍ਹਾਂ ਦੇ ਮਨਾਂ ਵਿਚ ਮੌਜੂਦ ਭਰਮ ਦੂਰ ਕਰਨ ਵਿਚ ਵੀ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਐੱਫ.ਆਈ.ਆਰ. ਦਰਜ ਕਰਨ ਤੋਂ ਲੈ ਕੇ ਜਾਂਚ ਮੁਕੰਮਲ ਕਰਕੇ ਅਦਾਲਤ ਵਿਚ ਚਲਾਨ ਪੇਸ਼ ਕਰਨ ਤੱਕ ਦੀ ਪ੍ਰਕਿਰਿਆ ਬਾਰੇ ਪ੍ਰਾਪਤ ਜਾਣਕਾਰੀ ਕਾਨੂੰਨ ਦੇ ਵਿਦਿਆਰਥੀਆਂ ਲਈ ਭਵਿੱਖ ਵਿਚ ਬਹੁਤ ਲਾਹੇਵੰਦ ਸਾਬਤ ਹੋਵੇਗੀ । ਦੌਰੇ ਦੇ ਅੰਤ ਵਿਚ ਵਿਦਿਆਰਥੀਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਥਾਣਾ ਘੱਲ ਖੁਰਦ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਹ ਵਿਦਿਅਕ ਦੌਰਾ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਤਜਰਬੇ ਭਰਪੂਰ ਸਾਬਤ ਹੋਇਆ। ਜਿਸ ਨੇ ਉਨ੍ਹਾਂ ਨੂੰ ਕਾਨੂੰਨੀ ਸਿੱਖਿਆ ਦੇ ਵਿਹਾਰਕ ਪੱਖਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਦੁਸਹਿਰੇ ਵਾਲੀ ਜਗ੍ਹਾ ਨੂੰ ਲੈ ਕੇ ਵਿਵਾਦ, ਪੈਟਰੋਲ ਪੰਪਾਂ ਦੀ ਨੇੜਤਾ ਕਾਰਨ ਸੁਰੱਖਿਆ ਪ੍ਰਬੰਧਾਂ ’ਤੇ ਉੱਠੇ ਸਵਾਲ ਅਗਲੀ ਖ਼ਬਰ ਪੰਜਾਬੀ ਸੰਵਾਦ ਵਲੋਂ ਸਰਹੱਦੀ ਪਿੰਡ ਚਾਂਦੀਵਾਲਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਨੁੱਕੜ ਨਾਟਕ ਰਾਹੀਂ ਨਸ਼ਾ ਮੁਕਤ ਸਮਾਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।