14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬੂੜੇ ਵਾਲਾ ਅਤੇ ਅਲੀਪੁਰ ਵਿਖੇ ਬੀਬੀ ਕੁਲਜੀਤ ਕੌਰ ਸੇਖੋਂ ਦੀਆਂ ਮੀਟਿੰਗਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਖੋਸਾ ਦਲ ਸਿੰਘ, 13 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਕੁਲਜੀਤ ਕੌਰ ਸੇਖੋਂ ਵਲੋਂ ਹਲਕਾ ਜੀਰਾ ਦੇ ਪਿੰਡ ਬੂੜੇ ਵਾਲਾ ਅਤੇ ਅਲੀਪੁਰ ਵਿਖੇ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਗੋਰਾ ਬੂੜੇ ਵਾਲਾ ਅਤੇ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਪਿੰਡਾਂ ਦੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 14-10-2026
ਖੋਸਾ ਦਲ ਸਿੰਘ, 13 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਕੁਲਜੀਤ ਕੌਰ ਸੇਖੋਂ ਵਲੋਂ ਹਲਕਾ ਜੀਰਾ ਦੇ ਪਿੰਡ ਬੂੜੇ ਵਾਲਾ ਅਤੇ ਅਲੀਪੁਰ ਵਿਖੇ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਗੋਰਾ ਬੂੜੇ ਵਾਲਾ ਅਤੇ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਪਿੰਡਾਂ ਦੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੀਬੀ ਕੁਲਜੀਤ ਕੌਰ ਸੇਖੋਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਵਲੋਂ ਉਠਾਏ ਗਏ ਮਸਲਿਆਂ ਦੇ ਹੱਲ ਲਈ ਆਉਣ ਵਾਲੇ ਦਿਨਾਂ ਵਿਚ ਲੋੜੀਂਦੇ ਉਪਰਾਲੇ ਕੀਤੇ ਜਾਣਗੇ। ਮੀਟਿੰਗਾਂ ਦੌਰਾਨ ਉਨ੍ਹਾਂ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਤ ਨੂੰ ਗੁਰਪ੍ਰੀਤ ਸਿੰਘ ਸੇਖੋਂ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਗਤ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਇਲਾਕੇ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਉਨ੍ਹਾਂ ਦੀ ਤਰਜੀਹ ਹੈ। ਦੋਵਾਂ ਪਿੰਡਾਂ ਵਿਚ ਹੋਏ ਇਕੱਠ ਦੌਰਾਨ ਸੰਗਤ ਨਾਲ ਆਪਸੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਲਾਕੇ ਦੇ ਵਿਕਾਸ ਅਤੇ ਪਿੰਡ ਵਾਸੀਆਂ ਦੀਆਂ ਲੋੜਾਂ ਸਬੰਧੀ ਗੱਲਬਾਤ ਹੋਈ।
ਪਿਛਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਸਮਾਜ ਦੇ ਸਾਰੇ ਵਰਗਾਂ ਨੂੰ ਇੱਕਜੁਟ ਹੋ ਕੇ ਮੁਹਿੰਮ ਵਿੱਢਣ ਦੀ ਜ਼ਰੂਰਤ ਪਾਕਿਸਤਾਨੀ ਸਮੱਗਲਰਾਂ ਵਲ... ਅਗਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ’ਫ਼ਿਰੋਜ਼ਪੁਰ ਲੋਕ ਲਹਿਰ’ ਨੂੰ ਪੂਰਨ ਹਮਾਇਤ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।