ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਵੱਖ-ਵੱਖ ਮੰਡੀਆਂ ’ਚ ਕੰਢਿਆਂ ਦੀ ਜਾਂਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲ਼ੋਂ 64,917 ਕੁਇੰਟਲ ਝੋਨੇ ਦੀ ਖ਼ਰੀਦ
ਮੱਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਤੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ ਵਲ਼ੋਂ ਮੱਖੂ ਦਾਣਾ ਮੰਡੀ ਸਮੇਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲ਼ੋਂ ਝੋਨੇ ਦੀ ਤੁਲਾਈ ਲਈ ਲਗਾਏ ਗਏ ਕੰਢਿਆਂ ਦੀ ਵੀ ਜਾਂਚ ਕੀਤੀ ਗਈ।
ਅਜੀਤ ਡੈਸਕ
15-10-2026