ਨਸ਼ਾ ਤਸਕਰਾਂ ਵਿਰੁੱਧ ਇਕਜੁੱਟ ਹੋ ਕੇ ਵੱਡੀ ਸਮਾਜਿਕ ਲੜਾਈ ਲੜਨ ਦੀ ਲੋੜ- ਬੱਬੀ ਫ਼ਿਰੋਜ਼ਸ਼ਾਹ
ਤਲਵੰਡੀ ਭਾਈ, 14 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੀ ਨਿਖੇਧੀ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਮਾਜਿਕ ਅਤੇ ਭਾਈਚਾਰਕ ਜਥੇਬੰਦੀਆਂ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ )ਪੂਰਨ ਸਮਰਥਨ ਕਰਦੀ ਹੈ ਤੇ ਜਥੇਬੰਦੀ ਵਲੋਂ ਇਸ ਵਿਚ ਸਹਿਯੋਗ ਵੀ ਦਿੱਤਾ ਜਾਵੇਗਾ।
ਅਜੀਤ ਡੈਸਕ
15-10-2026