16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਖੇਤੀਬਾੜੀ ਵਿਭਾਗ ਵਲੋਂ ਖਾਦ ਫ਼ੈਕਟਰੀ ਐੱਸ.ਜੀ.ਆਰ.ਓ. ਫਰਟੀਲਾਈਜ਼ਰ ਫ਼ਰਮ ਦੀ ਜਾਂਚ ਚੈਕਿੰਗ ਦੌਰਾਨ 2 ਸੈਂਪਲ ਫੇਲ੍ਹ

ਫ਼ਿਰੋਜ਼ਪੁਰ, 15 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ, ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ. ਏ.

ਅਜੀਤ ਡੈਸਕ 16-10-2026
ਫ਼ਿਰੋਜ਼ਪੁਰ, 15 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ, ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਨਰਿੰਦਰ ਸਿੰਘ ਬੇਨੀਪਾਲ ਦੀ ਅਗਵਾਈ ਵਿਚ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਬੀਤੀ 9 ਅਕਤੂਬਰ ਨੂੰ ਮੈਸਰਜ਼ ਐੱਸ.ਜੀ.ਆਰ.ਓ. ਫਰਟੀਲਾਈਜ਼ਰ ਲਿਮਟਿਡ, ਬਾਜੇ ਵਾਲਾ ਰੋਡ, ਫ਼ਿਰੋਜ਼ਪੁਰ ਦੀ ਚੈਕਿੰਗ ਕੀਤੀ ਗਈ ਸੀ। ਚੈਕਿੰਗ ਦੌਰਾਨ ਪਾਇਆ ਗਿਆ ਕਿ ਉਕਤ ਫ਼ਰਮ ਵਲੋਂ ਵੱਖ-ਵੱਖ ਤਰਾਂ ਦੀਆਂ ਖਾਦਾਂ ਅਤੇ ਬਾਇਓ ਖਾਦ ਕੰਪਨੀਆਂ/ਮਾਰਕ ਵਿਕ੍ਰੇਤਾਵਾਂ/ਸਹਿਕਾਰੀ ਸਭਾਵਾਂ ਨੂੰ ਸਪਲਾਈ ਕਰਨ ਲਈ ਰੱਖੀਆਂ ਹੋਈਆਂ ਸਨ ਪਰ ਇਨ੍ਹਾਂ ਖਾਦਾਂ ਉੱਪਰ ਸਬਸਿਡੀ ਤੇ ਖਾਦ ਕੰਟਰੋਲ ਆਰਡਰ 1985 ਅਨੁਸਾਰ ਲੇਬਲ ਨਹੀਂ ਸਨ । ਇਸ ਤੋਂ ਇਲਾਵਾ ਫ਼ਰਮ ਵਲੋਂ ਖਾਦਾਂ ਦੀ ਪੈਕਿੰਗ ਵਿਚ ਭਾਰਤ ਸਰਕਾਰ ਦੀਆਂ ਨੋਟੀਫਿਕੇਸ਼ਨਾਂ ਦੀ ਵੀ ਉਲੰਘਣਾ ਕੀਤੀ ਗਈ ਸੀ। ਵਿਭਾਗ ਵਲੋਂ ਮੌਕੇ ’ਤੇ 4 ਸੈਂਪਲ ਲਏ ਗਏ ਜਿਨ੍ਹਾਂ ਵਿਚੋਂ 2 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ ਤੇ ਦੋਵੇਂ ਸੈਂਪਲ ਫੇਲ/ਅਣ-ਮਿਆਰੀ ਪਾਏ ਗਏ ਹਨ। ਇਸ ਤੋਂ ਬਾਅਦ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਵਲੋਂ ਉਕਤ ਫ਼ਰਮ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਬਜ਼ੁਰਗ ਦੇ ਕਤਲ ਦੇ ਦੋਸ਼ ਵਿਚ 9 ਵਿਅਕਤੀਆਂ ਖਿਲਾਫ ਕੇਸ ਦਰਜ ਅਗਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ’ਚ ਅਹਿਮ ਫ਼ੈਸਲੇ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।