17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦੁਸਹਿਰੇ ਦੀ ਜਗ੍ਹਾ ਬਦਲਣ ਦੀ ਮੰਗ ਲੈ ਕੇ ਲਾਇਨਜ਼ ਕਲੱਬ ਨੇ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

ਗੁਰੂਹਰਸਹਾਏ, 16 ਅਕਤੂਬਰ (ਪੱਤਰ ਪ੍ਰੇਰਕ)-ਲਾਇਨਜ਼ ਕਲੱਬ ਗੁਰੂਹਰਸਹਾਏ ਵਲੋਂ 20 ਅਕਤੂਬਰ ਨੂੰ ਦੁਸਹਿਰਾ ਕਮੇਟੀ ਵਲੋਂ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਲਈ ਨਿਰਧਾਰਿਤ ਕੀਤੀ ਗਈ ਜਗ੍ਹਾ ਨੂੰ ਬਦਲਣ ਦੀ ਮੰਗ ਕਰਦਿਆਂ ਐਸ. ਡੀ.

ਐਸ.ਡੀ.ਐਮ ਨੂੰ ਮੰਗ ਪੱਤਰ ਦਿੰਦੇ ਹੋਏ ਲਾਈਨਜ ਕਲੱਬ ਦੇ ਮੈਂਬਰ। ਅਜੀਤ ਤਸਵੀਰ 17-10-2026
ਗੁਰੂਹਰਸਹਾਏ, 16 ਅਕਤੂਬਰ (ਪੱਤਰ ਪ੍ਰੇਰਕ)-ਲਾਇਨਜ਼ ਕਲੱਬ ਗੁਰੂਹਰਸਹਾਏ ਵਲੋਂ 20 ਅਕਤੂਬਰ ਨੂੰ ਦੁਸਹਿਰਾ ਕਮੇਟੀ ਵਲੋਂ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਲਈ ਨਿਰਧਾਰਿਤ ਕੀਤੀ ਗਈ ਜਗ੍ਹਾ ਨੂੰ ਬਦਲਣ ਦੀ ਮੰਗ ਕਰਦਿਆਂ ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਕਲੱਬ ਦੇ ਅਹੁਦੇਦਾਰਾਂ ਨੇ ਮੌਜੂਦਾ ਸਥਾਨ ’ਤੇ ਦੁਸਹਿਰਾ ਮਨਾਉਣ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਪ੍ਰਤੀ ਚਿੰਤਾ ਪ੍ਰਗਟਾਈ। ਕਲੱਬ ਦੇ ਪ੍ਰਧਾਨ ਗੌਰਵ ਸਚਦੇਵਾ ਨੇ ਦੱਸਿਆ ਕਿ ਦੁਸਹਿਰਾ ਕਮੇਟੀ ਵਲੋਂ ਫ਼ਰੀਦਕੋਟ ਰੋਡ ’ਤੇ ਭੀੜ-ਭੜੱਕੇ ਵਾਲੇ ਇਲਾਕੇ ਵਿਚ ਦੁਸਹਿਰੇ ਦਾ ਤਿਉਹਾਰ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਦੇ ਨੇੜੇ ਦੋ ਪੈਟਰੋਲ ਪੰਪ ਸਥਿਤ ਹਨ ਜਿਨ੍ਹਾਂ ਵਿਚੋਂ ਇਕ ਦੀ ਦੂਰੀ ਲਗਭਗ 70 ਮੀਟਰ ਤੇ ਦੂਜੇ ਦੀ ਦੂਰੀ ਕਰੀਬ 100 ਮੀਟਰ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਅਜਿਹੇ ਵਿਚ ਪੈਟਰੋਲ ਪੰਪਾਂ ਦੀ ਨੇੜਤਾ ਤੇ ਇਲਾਕੇ ਵਿਚ ਆਵਾਜਾਈ ਅਤੇ ਭੀੜ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਚਿੰਤਾ ਜਤਾਈ ਕਿ ਜੇਕਰ ਇਸ ਸਥਾਨ ’ਤੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਨੇ ਐਸ.ਡੀ.ਐਮ. ਹਰਦੀਪ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਅਪੀਲ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮੌਜੂਦਾ ਸਥਾਨ ’ਤੇ ਦੁਸਹਿਰਾ ਮਨਾਉਣ ਦੀ ਇਜਾਜ਼ਤ ਦੇਣ ਦੇ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ। ਇਸ ਮੌਕੇ ਰਣਬੀਰ ਧਵਨ ਅਤੇ ਵਰੁਣ ਗਾਵੜੀ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਤੇ ਐੱਨ.ਸੀ.ਸੀ. ਗਤੀਵਿਧੀਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਵਿਅਕਤੀ ਪੁਲਿਸ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।