17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਦੋ ਰੋਜ਼ਾ ਚੋਣ ਜਾਗਰੂਕਤਾ ਮੁਹਿੰਮ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ, ਫ਼ਿਰੋਜ਼ਪੁਰ ਸ਼ਹਿਰ ਵਿਖੇ ਵਿਦਿਆਰਥਣਾਂ ਨੂੰ ਲੋਕਤੰਤਰੀ ਅਧਿਕਾਰਾਂ, ਨਾਗਰਿਕ ਕਰਤੱਵਾਂ ਤੇ ਵੋਟਰ ਰਜਿਸਟ੍ਰਰੇਸ਼ਨ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਦੋ ਰੋਜ਼ਾ ‘ਚੋਣ ਜਾਗਰੂਕਤਾ ਤੇ ਵੋਟਰ ਰਜਿਸਟ੍ਰਰੇਸ਼ਨ ਮੁਹਿੰਮ’ ਕਰਵਾਈ ਗਈ। ਕਾਲਜ ਪ੍ਰਧਾਨ ਡਾ.

ਚੋਣ ਜਾਗਰੂਕਤਾ ਮੁਹਿੰਮ ਦੌਰਾਨ ਡਿਪਟੀ ਡੀ.ਈ.ਓ. ਡਾ.ਸਤਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਤੇ ਹੋਰ। 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ, ਫ਼ਿਰੋਜ਼ਪੁਰ ਸ਼ਹਿਰ ਵਿਖੇ ਵਿਦਿਆਰਥਣਾਂ ਨੂੰ ਲੋਕਤੰਤਰੀ ਅਧਿਕਾਰਾਂ, ਨਾਗਰਿਕ ਕਰਤੱਵਾਂ ਤੇ ਵੋਟਰ ਰਜਿਸਟ੍ਰਰੇਸ਼ਨ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਦੋ ਰੋਜ਼ਾ ‘ਚੋਣ ਜਾਗਰੂਕਤਾ ਤੇ ਵੋਟਰ ਰਜਿਸਟ੍ਰਰੇਸ਼ਨ ਮੁਹਿੰਮ’ ਕਰਵਾਈ ਗਈ। ਕਾਲਜ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੈ ਬੱਤਾ ਤੇ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਦੀ ਸਰਪ੍ਰਸਤੀ ਹੇਠ ਪ੍ਰੋਗਰਾਮ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਦੌਰਾਨ ਕਾਲਜ ਪ੍ਰਬੰਧਕ ਸੁਰੇਸ਼ ਚੌਹਾਨ ਤੇ ਡਾ.ਗਗਨਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ। ਮੁਹਿੰਮ ਦੇ ਪਹਿਲੇ ਦਿਨ ਵਿਸ਼ੇਸ਼ ਵੋਟਰ ਰਜਿਸਟ੍ਰਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਸਰੋਤ ਵਿਅਕਤੀ ਵਜੋਂ ਸਵੀਪ ਕੋਆਰਡੀਨੇਟਰ ਫ਼ਿਰੋਜ਼ਪੁਰ ਅਰਬਨ ਲਖਵਿੰਦਰ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਯੋਗ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਸਰਕਾਰੀ ਵੈੱਬਸਾਈਟਾਂ ਤੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਰਜਿਸਟ੍ਰਰੇਸ਼ਨ ਕਰਨ ਦੇ ਤਰੀਕੇ ਸਮਝਾਏ। ਦੂਜੇ ਦਿਨ ਚੋਣ ਪ੍ਰਕਿਰਿਆ ਸੰਬੰਧੀ ਜਾਗਰੂਕਤਾ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਨੂੰ ਹਰੇ ਬੂਟੇ ਭੇਟ ਕਰਕੇ ਕੀਤੀ ਗਈ। ਮੁੱਖ ਬੁਲਾਰੇ ਨੈਸ਼ਨਲ ਐਵਾਰਡੀ ਡਾ.ਸਤਿੰਦਰ ਸਿੰਘ, ਡਿਪਟੀ ਡੀ.ਈ.ਓ. ਫ਼ਿਰੋਜ਼ਪੁਰ ਨੇ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ ਤੇ ਚੋਣ ਪ੍ਰਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਗੇ ਕੇ ਪਿੱਪਲ ਦੇ ਸਰੀਰਕ ਸਿੱਖਿਆ ਲੈਕਚਰਾਰ ਦਲਬੀਰ ਸਿੰਘ ਵੀ ਹਾਜ਼ਰ ਰਹੇ। ਸਮਾਗਮ ਦਾ ਮੰਚ ਸੰਚਾਲਨ ਰਮਨਦੀਪ ਕੌਰ ਨੇ ਸੁਚੱਜੇ ਢੰਗ ਨਾਲ ਕੀਤਾ। ਅੰਤ ਵਿਚ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ.ਰਜਨੀ ਖੁੰਗਰ, ਡਾ.ਰਜਨੀ, ਮਿਸ ਅਰਸ਼ਦੀਪ, ਡਾ.ਹਰਸੰਗੀਤ, ਅਜੇਦੀਪ ਤੇ ਸੁਰਿੰਦਰਪਾਲ ਸਮੇਤ ਕਾਲਜ ਦੇ ਹੋਰ ਅਧਿਆਪਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੁਆਏ ਸਿੰਘ ਵਾਲਾ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਡੀ.ਸੀ. ਮਾਡਲ ਸਕੂਲ ਦੀ ‘ਵਿੰਟੇਜ ਗੈਲਰੀ’ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।