17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ

ਜ਼ੀਰਾ, 16 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫ਼ੈਡਰੇਸ਼ਨ ਏਟਕ ਡਿਵੀਜ਼ਨ ਜ਼ੀਰਾ ਵਲੋਂ ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਲਗਾਤਾਰ ਡੱਟਣ ਵਾਲੇ ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਬੇਰਹਿਮੀ ਨਾਲ ਹੱਤਿਆ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਫ਼ੈਡਰੇਸ਼ਨ ਦੇ ਸੀਨੀਅਰ ਆਗੂਆਂ ਬਲਕਾਰ ਸਿੰਘ ਭੁੱਲਰ, ਲਖਵੀਰ ਸਿੰਘ ਸੁੱਖੇਵਾਲਾ, ਸੁਖਦੇਵ ਸਿੰਘ ਬੱਗੀ ਪੱਤਨੀ, ਮੋਹਣ ਸਿੰਘ ਗਾਦੜੀ ਵਾਲਾ, ਬਲਦੇਵ ਸਿੰਘ ਮੋਗਾ ਤੇ ਜਸਵੰਤ ਸਿੰਘ ਸਰਾਂ ਨੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 17-10-2026
ਜ਼ੀਰਾ, 16 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫ਼ੈਡਰੇਸ਼ਨ ਏਟਕ ਡਿਵੀਜ਼ਨ ਜ਼ੀਰਾ ਵਲੋਂ ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਲਗਾਤਾਰ ਡੱਟਣ ਵਾਲੇ ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਬੇਰਹਿਮੀ ਨਾਲ ਹੱਤਿਆ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਫ਼ੈਡਰੇਸ਼ਨ ਦੇ ਸੀਨੀਅਰ ਆਗੂਆਂ ਬਲਕਾਰ ਸਿੰਘ ਭੁੱਲਰ, ਲਖਵੀਰ ਸਿੰਘ ਸੁੱਖੇਵਾਲਾ, ਸੁਖਦੇਵ ਸਿੰਘ ਬੱਗੀ ਪੱਤਨੀ, ਮੋਹਣ ਸਿੰਘ ਗਾਦੜੀ ਵਾਲਾ, ਬਲਦੇਵ ਸਿੰਘ ਮੋਗਾ ਤੇ ਜਸਵੰਤ ਸਿੰਘ ਸਰਾਂ ਨੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਤੇ ਸ਼ਰਮਨਾਕ ਵਰਤਾਰਾ ਹੈ ਕਿ ਜੇਕਰ ਕੋਈ ਸਮਾਜ ਵਿਚੋਂ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ ਜਾਂਦਾ ਹੈ। ਬਿਜਲੀ ਬੋਰਡ ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਨਗਰ ਕੌਂਸਲ ਨੂੰ ਵਿਕਾਸ ਕਾਰਜਾਂ ਲਈ ਦਿੱਤਾ ਇਕ ਕਰੋੜ ਰੁਪਏ ਦਾ ਚੈੱਕ ਅਗਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਿਚ ਰਾਜ ਭਾਸ਼ਾ ਪੁਰਸਕਾਰ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।