18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਮੱਲਾਂਵਾਲਾ, 17 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ’ਚ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 18-10-2026
ਮੱਲਾਂਵਾਲਾ, 17 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ’ਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਦੋ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਤੇ ਗੋਲਡੀ ਪੁੱਤਰ ਜੰਗੀਰਾ ਵਾਸੀਆਨ ਪਿੰਡ ਚੰਗਾਲੀ ਜਦੀਦ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪ੍ਰਾਚੀਨ ਰਾਧਾ ਕ੍ਰਿਸ਼ਨ ਮੰਦਰ ’ਚ ਚੌਥੇ ਨਰਾਤੇ ਮੌਕੇ ਭਜਨ-ਕੀਰਤਨ ਨਾਲ ਭਗਤੀ ਮਈ ਹੋਇਆ ਮਾਹੌਲ ਅਗਲੀ ਖ਼ਬਰ ਆਦਰਸ਼ ਸਕੂਲ ਹਰਦਾਸਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।