ਹਰਦੇਵ ਮੇਘਵਾਲ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ
ਅਬੋਹਰ, 18 ਅਕਤੂਬਰ (ਸੁਖਜੀਤ ਸਿੰਘ ਬਰਾੜ)- ਭਾਜਪਾ ਦੇ ਸੀਨੀਅਰ ਆਗੂ ਅਤੇ ਬੱਲੂਆਣਾ ਤੋਂ ਭਾਜਪਾ ਦੇ ਟਿਕਟ ਦਾਅਵੇਦਾਰ ਹਰਦੇਵ ਮੇਘਵਾਲ ਨੂੰ ਭਾਜਪਾ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਹਰਦੇਵ ਮੇਘਵਾਲ ਨੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਵਿਧਾਇਕ ਸੰਦੀਪ ਕੁਮਾਰ ਜਾਖੜ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਕਰ ਨਿਭਾਉਣਗੇ ਤੇ 2027 ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਮਿਹਨਤ ਕਰਨਗੇ।
ਅਜੀਤ ਡੈਸਕ
19-10-2026