19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ

ਜ਼ੀਰਾ,18 ਅਕਤੂਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਤੇ ਬਲਾਕ ਖੋਸਾ ਦਲ ਸਿੰਘ ਦੇ ਪ੍ਰਧਾਨ ਚਮਕੌਰ ਸਿੰਘ ਖੋਸਾ ਨੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਸੈਮੀਨਾਰ ਲਗਾ ਕੇ ਨਸ਼ਿਆਂ ’ਤੇ ਲਗਾਮ ਲਗਾਉਣ ਦੇ ਡਰਾਮੇ ਕਰ ਰਹੀ ਹੈ ਤੇ ਦੂਸਰੇ ਪਾਸੇ ਜ਼ਮੀਨੀ ਪੱਧਰ ’ਤੇ ਜਿਹੜੇ ਵਿਅਕਤੀ ਆਪਣੀ ਜਾਨ ਜੋਖਮ ਵਿਚ ਪਾ ਕੇ ਨਸ਼ਿਆਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ ਉਨਾਂ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਅਜੀਤ ਡੈਸਕ 19-10-2026
ਜ਼ੀਰਾ,18 ਅਕਤੂਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਤੇ ਬਲਾਕ ਖੋਸਾ ਦਲ ਸਿੰਘ ਦੇ ਪ੍ਰਧਾਨ ਚਮਕੌਰ ਸਿੰਘ ਖੋਸਾ ਨੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਸੈਮੀਨਾਰ ਲਗਾ ਕੇ ਨਸ਼ਿਆਂ ’ਤੇ ਲਗਾਮ ਲਗਾਉਣ ਦੇ ਡਰਾਮੇ ਕਰ ਰਹੀ ਹੈ ਤੇ ਦੂਸਰੇ ਪਾਸੇ ਜ਼ਮੀਨੀ ਪੱਧਰ ’ਤੇ ਜਿਹੜੇ ਵਿਅਕਤੀ ਆਪਣੀ ਜਾਨ ਜੋਖਮ ਵਿਚ ਪਾ ਕੇ ਨਸ਼ਿਆਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ ਉਨਾਂ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜੋ ਕਿ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀ, ਸੁਖਮੰਦਰ ਸਿੰਘ ਸ਼ੂਸ਼ਕ ਤੇ ਚਮਕੌਰ ਸਿੰਘ ਖੋਸਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਡੀ.ਜੀ.ਪੀ.ਪੰਜਾਬ ਗੌਰਵ ਯਾਦਵ ਤੋਂ ਮੰਗ ਕੀਤੀ ਕਿ ਕਾਤਲ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਤੇ ਉਸ ਦੀ ਪੁਸ਼ਤ ਪਨਾਹੀ ਕਰ ਰਹੇ ਵਿਅਕਤੀਆਂ ਦੀ ਨਿਸ਼ਾਨਦੇਹੀ ਕਰਕੇ ਉਹਨਾਂ ਦੇ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਕੇ ਉਹਨਾਂ ਨੂੰ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣ।
ਪਿਛਲੀ ਖ਼ਬਰ ਗੁਰਦੀਪ ਸਿੰਘ ਘੜਿਆਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਕਲਸੀ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਲਖਵੀਰ ਸਿੰਘ ਐੱਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।