ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ
ਤਲਵੰਡੀ ਭਾਈ, 19 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ, ਹਰਦਿਆਲ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭੈਣ ਤੇ ਤਰਸੇਮ ਸਿੰਘ ਮੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਦੇ ਭੂਆ ਸ੍ਰੀਮਤੀ ਸ਼ੀਲਾ ਰਾਣੀ ਜੋ ਕਿ 90 ਵਰ੍ਹਿਆਂ ਦੇ ਸਨ, ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ’ਤੇ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੋਗਿੰਦਰ ਸਿੰਘ ਜਿੰਦੂ ਸਾਬਕਾ ਹਲਕਾ ਵਿਧਾਇਕ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ, ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ, ਬਲਵਿੰਦਰ ਸਿੰਘ ਭੰਬਾ ਲੰਡਾ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰੀਤਮ ਸਿੰਘ ਮਲਸੀਆਂ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤੇ ਕਈ ਹੋਰ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।