20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਗਤ ਸਿੰਘ ਕਾਲੋਨੀ ਵੈਲਫੇਅਰ ਸੁਸਾਇਟੀ ਦੇ ਵਫ਼ਦ ਨੇ ਸੜਕਾਂ ਦੀ ਮਾੜੀ ਹਾਲਤ ਸੰਬੰਧੀ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਭਗਤ ਸਿੰਘ ਕਾਲੋਨੀ ਦੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਨੂੰ ਲੈ ਕੇ ਭਗਤ ਸਿੰਘ ਕਾਲੋਨੀ ਵੈਲਫੇਅਰ ਸੁਸਾਇਟੀ ਦੇ ਵਫ਼ਦ ਨੇ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਵਿਧਾਇਕ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੀਆਂ ਹੋਰ ਸੜਕਾਂ ਦੀ ਮੁਰੰਮਤ ਅਤੇ ਡਿਵਾਈਡਰਾਂ ਦਾ ਕੰਮ ਚੱਲ ਰਿਹਾ ਹੈ ਅਤੇ ਭਗਤ ਸਿੰਘ ਕਾਲੋਨੀ ਦੀਆਂ ਸੜਕਾਂ ਵੀ ਜਲਦ ਬਣਾਈਆਂ ਜਾਣਗੀਆਂ।

ਅਜੀਤ ਡੈਸਕ 20-10-2026
ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਭਗਤ ਸਿੰਘ ਕਾਲੋਨੀ ਦੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਨੂੰ ਲੈ ਕੇ ਭਗਤ ਸਿੰਘ ਕਾਲੋਨੀ ਵੈਲਫੇਅਰ ਸੁਸਾਇਟੀ ਦੇ ਵਫ਼ਦ ਨੇ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਵਿਧਾਇਕ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੀਆਂ ਹੋਰ ਸੜਕਾਂ ਦੀ ਮੁਰੰਮਤ ਅਤੇ ਡਿਵਾਈਡਰਾਂ ਦਾ ਕੰਮ ਚੱਲ ਰਿਹਾ ਹੈ ਅਤੇ ਭਗਤ ਸਿੰਘ ਕਾਲੋਨੀ ਦੀਆਂ ਸੜਕਾਂ ਵੀ ਜਲਦ ਬਣਾਈਆਂ ਜਾਣਗੀਆਂ। ਵਫ਼ਦ ਨੇ ਵਿਧਾਇਕ ਦੇ ਧਿਆਨ ’ਚ ਲਿਆਂਦਾ ਕਿ ਕਲੋਨੀ ਦੀਆਂ ਸੜਕਾਂ ਦੀ ਮੁਰੰਮਤ ਕਰਵਾਉਣੀ ਜ਼ਰੂਰੀ ਹੈ ਤਾਂ ਜੋ ਵਸਨੀਕਾਂ ਨੂੰ ਆਵਾਜਾਈ ਦੌਰਾਨ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਸੁਸਾਇਟੀ ਦੇ ਨੁਮਾਇੰਦਿਆਂ ਨੇ ਉਮੀਦ ਜਤਾਈ ਕਿ ਸੜਕਾਂ ਦੇ ਨਿਰਮਾਣ ਦਾ ਕੰਮ ਜਲਦ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਭਗਤ ਸਿੰਘ ਕਾਲੋਨੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਗੁਰਸ਼ਰਨ ਸਿੰਘ ਬਿੱਟਾ, ਮੀਤ ਪ੍ਰਧਾਨ ਸੁਰੇਸ਼ ਹਾਂਡਾ, ਚੇਅਰਮੈਨ ਤੀਰਥ ਨਾਰੰਗ, ਜਨਰਲ ਸਕੱਤਰ ਅਸ਼ੋਕ ਕੁਮਾਰ ਮਹਿਤਾ, ਪਰਮਵੀਰ ਸਿੰਘ ਪੰਮਾ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਬਰਾੜ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਵਲੋਂ ਰੌਕੀ ਕਥੂਰੀਆ ਏ.ਐਸ.ਏ.ਪੀ. ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।