21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

‘ਵਰਲਡ ਸਕੇਟ ਗੇਮਜ਼-2026’ ’ਚ ਭਾਗ ਲੈ ਕੇ ਫ਼ਿਰੋਜ਼ਪੁਰ ਪਰਤੇ ਅਭੈਜੋਤ ਭੁੱਲਰ ਦਾ ਨਿੱਘਾ ਸਵਾਗਤ

ਫ਼ਿਰੋਜ਼ਪੁਰ, 20 ਅਕਤੂਬਰ (ਗੁਰਿੰਦਰ ਸਿੰਘ)-ਅਮਰੀਕਾ ਵਿਖੇ ਕਰਵਾਈਆਂ ਗਈਆਂ ‘ਵਰਲਡ ਸਕੇਟ ਗੇਮਜ਼-2026’ ਵਿਚ ਭਾਗ ਲੈਣ ਉਪਰੰਤ ਫ਼ਿਰੋਜ਼ਪੁਰ ਪਰਤੇ ਆਰ. ਐੱਸ.

ਵਰਲਡ ਸਕੇਟ ਗੇਮਜ਼-2026’ ’ਚ ਭਾਗ ਲੈ ਕੇ ਫ਼ਿਰੋਜ਼ਪੁਰ ਪਰਤੇ ਅਭੈਜੋਤ ਭੁੱਲਰ ਦਾ ਸਵਾਗਤ ਕਰਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਡਿਪਟੀ ਡੀ.ਈ.ਓ ਡਾ.ਸਤਿੰਦਰ ਸਿੰਘ ਅਤੇ ਇਲਾਕੇ ਦੇ ਪਤਵੰਤੇ। ਤਸਵੀਰ-ਗੁਰਿੰਦਰ ਸਿੰਘ 21-10-2026
ਫ਼ਿਰੋਜ਼ਪੁਰ, 20 ਅਕਤੂਬਰ (ਗੁਰਿੰਦਰ ਸਿੰਘ)-ਅਮਰੀਕਾ ਵਿਖੇ ਕਰਵਾਈਆਂ ਗਈਆਂ ‘ਵਰਲਡ ਸਕੇਟ ਗੇਮਜ਼-2026’ ਵਿਚ ਭਾਗ ਲੈਣ ਉਪਰੰਤ ਫ਼ਿਰੋਜ਼ਪੁਰ ਪਰਤੇ ਆਰ.ਐੱਸ. ਇੰਟਰਨੈਸ਼ਨਲ ਸਕੂਲ, ਫ਼ਿਰੋਜ਼ਪੁਰ ਛਾਉਣੀ ਦੇ ਹੋਣਹਾਰ ਵਿਦਿਆਰਥੀ ਅਭੈਜੋਤ ਸਿੰਘ ਭੁੱਲਰ ਦਾ ਇਲਾਕਾ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਸਮੇਤ ਰਾਜਨੀਤਿਕ, ਸਮਾਜਿਕ ਅਤੇ ਸਿੱਖਿਆ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਅਭੈਜੋਤ ਨੂੰ ਸਨਮਾਨਿਤ ਕਰਦਿਆਂ ਉਸ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਪ੍ਰਾਪਤੀ ਨੂੰ ਫ਼ਿਰੋਜ਼ਪੁਰ ਅਤੇ ਸਰਹੱਦੀ ਖੇਤਰ ਲਈ ਮਾਣ ਵਾਲੀ ਗੱਲ ਦੱਸਿਆ। ਇਸ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨਾਂ ਦਾ ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਮੰਚ ਤੱਕ ਪਹੁੰਚਣਾ ਮਾਣ ਵਾਲੀ ਗੱਲ ਹੈ। ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਅਭੈਜੋਤ ਵਰਗੇ ਹੋਣਹਾਰ ਖਿਡਾਰੀ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾ ਸਰੋਤ ਹਨ। ਉਨ੍ਹਾਂ ਖਿਡਾਰੀ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲਾਂ ਅਤੇ ਮਾਪਿਆਂ ਨੂੰ ਬੱਚਿਆਂ ਦੀ ਪ੍ਰਤਿਭਾ ਪਛਾਣ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਢੁਕਵੇਂ ਮੌਕੇ ਦੇਣੇ ਚਾਹੀਦੇ ਹਨ। ਸਕੂਲ ਪ੍ਰਬੰਧਕ ਹਰਚਰਨ ਸਿੰਘ ਸਾਮਾਂ ਨੇ ਕਿਹਾ ਕਿ ਅਭੈਜੋਤ ਦੀ ਅੰਤਰਰਾਸ਼ਟਰੀ ਖੇਡ ਮੁਕਾਬਲੇ ਵਿਚ ਸ਼ਮੂਲੀਅਤ ਸੰਸਥਾ ਲਈ ਮਾਣ ਵਾਲੀ ਗੱਲ ਹੈ। ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਕੇਸਰ ਨੇ ਵੀ ਅਭੈਜੋਤ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਡੀ.ਐੱਸ.ਪੀ ਕਰਨ ਸ਼ਰਮਾ, ਪ੍ਰਿੰਸੀਪਲ ਸੋਨੀਆ ਰਾਣਾ, ਗੁਰਨਾਮ ਸਿੱਧੂ, ਦਿਲਬਾਗ ਸਿੰਘ ਨੱਢਾ, ਇੰਦੂ ਸ਼ਰਮਾ, ਹਰਿੰਦਰ ਸਿੰਘ ਚਮੇਲੀ, ਹਰਿੰਦਰ ਭੁੱਲਰ, ਨਿਰਮਲ ਸਿੰਘ, ਗੁਰਜੀਤ ਸਿੰਘ ਸੋਢੀ, ਹਰਜਿੰਦਰ ਸਿੰਘ, ਦਰਸ਼ਨ ਸਿੰਘ ਭੁੱਲਰ, ਪਰਮਿੰਦਰ ਸਿੰਘ ਥਿੰਦ, ਸੁਰਿੰਦਰ ਸਤੀਏ ਵਾਲਾ ਅਤੇ ਮਨਪ੍ਰੀਤ ਸਿੰਘ ਢਿੱਲੋਂ ਸਮੇਤ ਹੋਰ ਸ਼ਖ਼ਸੀਅਤਾਂ ਨੇ ਅਭੈਜੋਤ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਵਿਚ ਨਾਂਅ ਦਰਜ ਕਰਵਾਉਣ ਲਈ 25 ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼... ਅਗਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਵਿਸ਼ਾਲ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।