ਮਾਤਾ ਜੱਜਲ ਵਾਲੀ ਮੰਦਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਵਿਸ਼ਾਲ ਭਗਵਤੀ ਜਾਗਰਣ
ਗੁਰੂਹਰਸਹਾਏ, 20 ਅਕਤੂਬਰ (ਕਪਿਲ ਕੰਧਾਰੀ)-ਸ਼ਹਿਰ ਦੇ ਪ੍ਰਸਿੱਧ ਅਤੇ ਪ੍ਰਾਚੀਨ ਮੰਦਰ ਮਾਤਾ ਜੱਜਲ ਵਾਲੀ ਵਿਖੇ ਦੁਰਗਾ ਅਸ਼ਟਮੀ ਦੇ ਪਾਵਨ ਮੌਕੇ ’ਤੇ ਮੰਦਰ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਭਗਵਤੀ ਜਾਗਰਨ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਭਗਤੀਮਈ ਮਾਹੌਲ ਵਿਚ ਮਾਤਾ ਦੀ ਮਹਿਮਾ ਦਾ ਗੁਣਗਾਨ ਕੀਤਾ।
ਗੁਰੂਹਰਸਹਾਏ, 20 ਅਕਤੂਬਰ (ਕਪਿਲ ਕੰਧਾਰੀ)-ਸ਼ਹਿਰ ਦੇ ਪ੍ਰਸਿੱਧ ਅਤੇ ਪ੍ਰਾਚੀਨ ਮੰਦਰ ਮਾਤਾ ਜੱਜਲ ਵਾਲੀ ਵਿਖੇ ਦੁਰਗਾ ਅਸ਼ਟਮੀ ਦੇ ਪਾਵਨ ਮੌਕੇ ’ਤੇ ਮੰਦਰ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਭਗਵਤੀ ਜਾਗਰਨ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਭਗਤੀਮਈ ਮਾਹੌਲ ਵਿਚ ਮਾਤਾ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪ੍ਰਧਾਨ ਰਵੀ ਸ਼ਰਮਾ, ਪੁਜਾਰੀ ਜਗਤ ਰਾਮ, ਪੁਜਾਰੀ ਅੰਸ਼ ਸ਼ੁਕਲਾ ਅਤੇ ਮੋਨੂ ਸ਼ਰਮਾ, ਲਵੀ ਨਰੂਲਾ ਲਾਡਾ ਮੋਂਗਾ, ਨੀਲੂ ਕੁਮਾਰ,ਮਹੰਤ ਬਿੱਟੂ ਮੋਂਗਾ, ਰਾਜਨ ਮਦਾਨ, ਸ਼ੰਕੀ ,ਵਿੱਕੀ, ਸਨਮ ਸਲੂਜਾ, ਅਜੀਤ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਰਾਤਿਆਂ ਦੀ ਸਮਾਪਤੀ ਮੌਕੇ ਦੁਰਗਾ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਹ ਵਿਸ਼ਾਲ ਭਗਵਤੀ ਜਾਗਰਨ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੰਦਰ ਕਮੇਟੀ ਵਲੋਂ ਧਾਰਮਿਕ ਸਮਾਗਮਾਂ ਰਾਹੀਂ ਸ਼ਰਧਾਲੂਆਂ ਨੂੰ ਮਾਤਾ ਰਾਣੀ ਦੀ ਭਗਤੀ ਨਾਲ ਜੋੜਨ ਅਤੇ ਧਾਰਮਿਕ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਾਗਰਨ ਦੌਰਾਨ ਮਾਤਾ ਰਾਣੀ ਦੀਆਂ ਸੁੰਦਰ ਭੇਟਾਂ ਦਾ ਗੁਣਗਾਨ ਕਰਨ ਲਈ ਜੰਮੂ ਤੋਂ ਪ੍ਰਸਿੱਧ ਭਜਨ ਗਾਇਕ ਵਿਕਰਮ ਸ਼ਰਮਾ ਐਂਡ ਪਾਰਟੀ ਵਿਸ਼ੇਸ਼ ਤੌਰ ’ਤੇ ਪਹੁੰਚੀ। ਇਸ ਤੋਂ ਪਹਿਲਾਂ ਮੰਦਰ ਮਾਤਾ ਜੱਜਲ ਵਾਲੀ ਵਲੋਂ ਬੱਚਾ ਐਂਡ ਪਾਰਟੀ ਨੇ ਸ੍ਰੀ ਗਣੇਸ਼ ਵੰਦਨਾ ਅਤੇ ਤਾਰਾ ਰਾਣੀ ਦੀ ਅਮਰ ਕਥਾ ਦਾ ਗੁਣਗਾਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਵਿਕਰਮ ਸ਼ਰਮਾ ਐਂਡ ਪਾਰਟੀ ਨੇ ਮਾਤਾ ਰਾਣੀ ਦੀਆਂ ਮਨਮੋਹਕ ਭੇਟਾਂ ਪੇਸ਼ ਕਰਕੇ ਸੰਗਤ ਨੂੰ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਭੇਟਾਂ ਦੀ ਧੁਨ ’ਤੇ ਸ਼ਰਧਾਲੂ ਮੰਤਰਮੁਗਧ ਹੋ ਗਏ ਅਤੇ ਮਾਤਾ ਰਾਣੀ ਦੇ ਜੈਕਾਰੇ ਲਗਾਉਂਦੇ ਹੋਏ ਭਗਤੀ ਵਿਚ ਲੀਨ ਰਹੇ। ਇਸ ਧਾਰਮਿਕ ਸਮਾਗਮ ਦੌਰਾਨ ਮੰਦਰ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣਿਆ ਰਿਹਾ। ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਬਾਰ ਵਿਚ ਹਾਜ਼ਰੀ ਭਰ ਕੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਮੰਦਰ ਕਮੇਟੀ ਵਲੋਂ ਸੰਗਤ ਦੀ ਸੇਵਾ ਲਈ ਦਾਲ, ਸਬਜ਼ੀ, ਖੀਰ ਅਤੇ ਰੋਟੀ ਦਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਮੰਦਰ ਕਮੇਟੀ ਦੇ ਪ੍ਰਬੰਧਕਾਂ ਨੇ ਸਮਾਗਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸ਼ਹਿਰ ਵਾਸੀਆਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ।