22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਮੂਹਿਕ ਛੁੱਟੀ ਲੈ ਕੇ ਗੁਰੂਹਰਸਹਾਏ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਤੇ ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਦੇ ਸੱਦੇ ’ਤੇ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੇ ਫ਼ੈਸਲੇ ਤਹਿਤ ਤਹਿਸੀਲ ਗੁਰੂਹਰਸਹਾਏ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਤਹਿਸੀਲ ਦੇ ਸਕੂਲਾਂ ’ਚ ਅਧਿਆਪਕਾਂ ਦੀ ਸਮੂਹਿਕ ਛੁੱਟੀ ਕਾਰਨ ਪੜ੍ਹਾਈ ਪ੍ਰਭਾਵਿਤ ਰਹੀ।

ਫਿਰੋਜ਼ਪੁਰ ਵਿਚ ਰੋਸ ਪ੍ਰਦਰਸ਼ਨ ਕਰਦੇ ਵਿਭਾਗਾਂ ਦੇ ਮੁਲਾਜ਼ਮ ਤੇ ਪੈਨਸ਼ਨਰ। ਤਸਵੀਰਾਂ-ਗੁਰਿੰਦਰ ਸਿੰਘ 22-10-2026
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਤੇ ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਦੇ ਸੱਦੇ ’ਤੇ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੇ ਫ਼ੈਸਲੇ ਤਹਿਤ ਤਹਿਸੀਲ ਗੁਰੂਹਰਸਹਾਏ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਤਹਿਸੀਲ ਦੇ ਸਕੂਲਾਂ ’ਚ ਅਧਿਆਪਕਾਂ ਦੀ ਸਮੂਹਿਕ ਛੁੱਟੀ ਕਾਰਨ ਪੜ੍ਹਾਈ ਪ੍ਰਭਾਵਿਤ ਰਹੀ। ਵੱਡੀ ਗਿਣਤੀ ’ਚ ਅਧਿਆਪਕ ਤੇ ਮੁਲਾਜ਼ਮ ਸਥਾਨਕ ਰੇਲਵੇ ਪਾਰਕ ਵਿਖੇ ਇਕੱਠੇ ਹੋਏ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਟੀ.ਐੱਫ. ਦੇ ਤਹਿਸੀਲ ਪ੍ਰਧਾਨ ਰਾਜ ਕੁਮਾਰ ਮਹਿਰੋਕ, ਅਮਿਤ ਕੰਬੋਜ, ਮਾਲਵਾ ਪ੍ਰਧਾਨ ਸੰਪੂਰਨ ਵਿਰਕ, ਸਤਨਾਮ ਚਾਂਦੀ, ਵਿਪਨ ਲੋਟਾ, ਪ੍ਰੇਮ ਚੰਦ, ਗੁਰਵਿੰਦਰ ਗੋਲਡੀ, 6635 ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸਪੈਸ਼ਲ ਕਾਡਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਅਸ਼ੋਕ ਕੰਬੋਜ, ਸੈਂਟਰ ਹੈੱਡ ਟੀਚਰ ਗੁਰਦੀਪ ਸਿੰਘ, ਅਮਰਜੀਤ ਕੰਬੋਜ, ਅਸ਼ਵਨੀ ਕੁਮਾਰ, ਹਰਪ੍ਰੀਤ ਦਰੋਗਾ, ਹਰਪ੍ਰੀਤ ਗੋਲੂ ਕਾ, ਜਸਵਿੰਦਰ ਸ਼ੇਖੜਾ, 6505 ਯੂਨੀਅਨ ਦੇ ਆਗੂ ਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਸ਼ਿੰਗਾਰ ਸਿੰਘ ਸਮੇਤ ਹੋਰ ਆਗੂਆਂ ਨੇ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਸ੍ਰੀ ਨਵ ਦੁਰਗਾ ਸ਼ਕਤੀ ਪੀਠ ਮੰਦਰ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਮਹਿਲਾਵਾਂ, ਵਿਦਿਆਰਥੀਆਂ ਅਤੇ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।