ਵਿਧਾਇਕ ਫ਼ੌਜਾ ਸਿੰਘ ਸਰਾਰੀ ਤੇ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਦਾ ਦੌਰਾ
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸਰਦਾਰ ਫ਼ੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਜਸ਼ਨਦੀਪ ਸਿੰਘ ਵਲੋਂ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫ਼ਸਲ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਅਜੀਤ ਡੈਸਕ
22-10-2026