22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਫ਼ਿਰੋਜ਼ਪੁਰ ਵਿਖੇ ਪੁੱਜਣ ’ਤੇ ਨਿੱਘਾ ਸਵਾਗਤ

‎‎ਫ਼ਿਰੋਜ਼ਪੁਰ 21 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਚੈਂਪੀਅਨਸ਼ਿਪ ਟਰਾਫੀ ਫ਼ਿਰੋਜ਼ਪੁਰ ਵਿਖੇ ਪਹੁੰਚਣ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਖੇਡ ਅਧਿਕਾਰੀਆਂ ਤੇ ਖੇਡ ਪ੍ਰੇਮੀਆਂ ਨੇ ਟਰਾਫੀ ਟੂਰ ਦਾ ਸਵਾਗਤ ਕੀਤਾ।

ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦਾ ਫਿਰੋਜ਼ਪੁਰ ਪਹੁੰਚਣ ’ਤੇ ਸਵਾਗਤ ਕਰਦੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ, ਨਾਲ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ, ਹਾਕੀ ਕੋਚ ਮਨਮੀਤ ਸਿੰਘ ਰੂਬਲ ਅਤੇ ਹੋਰ। ਤਸਵੀਰ-ਗੁਰਿੰਦਰ ਸਿੰਘ 22-10-2026
‎‎ਫ਼ਿਰੋਜ਼ਪੁਰ 21 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਚੈਂਪੀਅਨਸ਼ਿਪ ਟਰਾਫੀ ਫ਼ਿਰੋਜ਼ਪੁਰ ਵਿਖੇ ਪਹੁੰਚਣ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਖੇਡ ਅਧਿਕਾਰੀਆਂ ਤੇ ਖੇਡ ਪ੍ਰੇਮੀਆਂ ਨੇ ਟਰਾਫੀ ਟੂਰ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਟਰਾਫੀ ਟੂਰ ਦਾ ਮਕਸਦ ਏਸ਼ੀਅਨ ਹਾਕੀ ਚੈਂਪੀਅਨਜ਼ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਤੇ ਨੌਜਵਾਨਾਂ ਸਣੇ ਆਮ ਲੋਕਾਂ ਵਿਚ ਹਾਕੀ ਪ੍ਰਤੀ ਦਿਲਚਸਪੀ ਤੇ ਉਤਸ਼ਾਹ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਲਈ ਬਹੁਤ ਜ਼ਰੂਰੀ ਹਨ ਕਿਉਂਕਿ ਖੇਡਾਂ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਮਨ ਨੂੰ ਪ੍ਰਸੰਨ ਕਰਦੀਆਂ ਹਨ ਤੇ ਵਿਅਕਤੀ ਵਿਚ ਅਨੁਸ਼ਾਸਨ, ਟੀਮ ਭਾਵਨਾ ਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ‎ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਬਹੁਤ ਹੀ ਅਹਿਮ ਉਪਰਾਲਾ ਹੈ ਜਿਸ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਖੇਡਾਂ ਵਿਚ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਕੱਲ੍ਹ ਇਹ ਟਰਾਫੀ ਤਰਨ ਤਾਰਨ ਅਤੇ ਫਿਰ ਅੰਮ੍ਰਿਤਸਰ ਲਈ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਕਮ ਨੋਡਲ ਅਫ਼ਸਰ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਗੁਰਦੀਪ ਸਿੰਘ, (ਰਿਟਾ) ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਬਲਵੰਤ ਸਿੰਘ ਤੇ ਹਰਨਰਾਇਨ ਸਿੰਘ ਲਾਡੀ, ਹਾਕੀ ਕੋਚ ਮਨਮੀਤ ਸਿੰਘ ਰੂਬਲ, ਗੁਰਨਾਮ ਸਿੱਧੂ ਪ੍ਰਧਾਨ ਸਤਲੁਜ ਪ੍ਰੈੱਸ ਕਲੱਬ, ਜਸਪ੍ਰੀਤ ਸਿੰਘ ਬਾਬਾ, ਰਾਮ ਲਾਲ ਫੱਤੂ ਸਮੇਤ ਖੇਡ ਕੋਚ ਅਤੇ ਹੋਰ ਅਧਿਕਾਰੀ ਹਾਜ਼ਰ
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜ਼ੀਰਾ ’ਚ ਸੁਣਵਾਈ ਕੈਂਪ ਅੱਜ ਅਗਲੀ ਖ਼ਬਰ ਕਲਾ ਉਤਸਵ 2026 ’ਚ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।