22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਸ਼ੋਕ ਬਾਲਿਆਂਵਾਲੀ, ਨਰਿੰਦਰ ਮਿੱਤਲ, ਨੀਰਜ ਜੌੜਾ ਤੇ ਜਤਿੰਦਰ ਗੋਗੀ ਬਣੇ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ

ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਜਪਾ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਬਠਿੰਡਾ ਦੇ ਸੀਨੀਅਰ ਭਾਜਪਾ ਆਗੂ ਅਸ਼ੋਕ ਬਾਲਿਆਂਵਾਲੀ, ਨਰਿੰਦਰ ਮਿੱਤਲ, ਨੀਰਜ ਜੌੜਾ ਤੇ ਜਤਿੰਦਰ ਗੋਗੀ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਨ੍ਹਾਂ ਆਗੂਆਂ ਨੂੰ ਸੂਬਾ ਕਾਰਜਕਾਰਨੀ ਵਿਚ ਜ਼ਿੰਮੇਵਾਰੀ ਮਿਲਣ ਨਾਲ ਬਠਿੰਡਾ ਦੇ ਸੀਨੀਅਰ ਆਗੂ ਜ਼ਿਲ੍ਹਾ ਭਾਜਪਾ ਦੀ ਟੀਮ, ਸਾਰੇ ਮੰਡਲ ਅਤੇ ਮੋਰਚਿਆਂ ਸਮੇਤ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ।

ਅਜੀਤ ਡੈਸਕ 22-10-2026
ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਜਪਾ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਬਠਿੰਡਾ ਦੇ ਸੀਨੀਅਰ ਭਾਜਪਾ ਆਗੂ ਅਸ਼ੋਕ ਬਾਲਿਆਂਵਾਲੀ, ਨਰਿੰਦਰ ਮਿੱਤਲ, ਨੀਰਜ ਜੌੜਾ ਤੇ ਜਤਿੰਦਰ ਗੋਗੀ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਨ੍ਹਾਂ ਆਗੂਆਂ ਨੂੰ ਸੂਬਾ ਕਾਰਜਕਾਰਨੀ ਵਿਚ ਜ਼ਿੰਮੇਵਾਰੀ ਮਿਲਣ ਨਾਲ ਬਠਿੰਡਾ ਦੇ ਸੀਨੀਅਰ ਆਗੂ ਜ਼ਿਲ੍ਹਾ ਭਾਜਪਾ ਦੀ ਟੀਮ, ਸਾਰੇ ਮੰਡਲ ਅਤੇ ਮੋਰਚਿਆਂ ਸਮੇਤ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਆਪਣੀ ਨਿਯੁਕਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਨਰਿੰਦਰ ਮਿੱਤਲ, ਅਸ਼ੋਕ ਬਾਲਿਆਂਵਾਲੀ, ਨੀਰਜ ਜੌੜਾ ਅਤੇ ਜਤਿੰਦਰ ਗੋਗੀ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ, ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸੁਲੂ, ਸੂਬਾ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਜੀਵਨ ਗਰਗ, ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਸਮੇਤ ਪੰਜਾਬ ਭਾਜਪਾ ਦੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਸੂਬਾ ਕਾਰਜਕਾਰਨੀ ਦੇ ਮੈਂਬਰ ਵਜੋਂ ਮਿਲੀ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪਾਰਟੀ ਦੀ ਵਿਚਾਰਧਾਰਾ ਅਤੇ ਜਨਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦਾ ਮੌਕਾ ਹੈ।
ਪਿਛਲੀ ਖ਼ਬਰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ’ਚ ਫੂਕਿਆ ਸਰਕਾਰ ਦਾ ਪੁਤਲ ਅਗਲੀ ਖ਼ਬਰ ਨੌਜਵਾਨ ਆਪਣੀ ਉਸਾਰੂ ਸ਼ਕਤੀ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵੱਲ ਲਗਾਉਣ- ਵਿਧਾਇਕ ਜਗਸੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।