22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪ੍ਰੇਗਾਬਾਲਿਨ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਪ੍ਰੈਗਾਬਾਲਿਨ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਮੋਹਨ ਸਿੰਘ ਵਾਸੀ ਜੰਡਵਾਲਾ ਭੀਮੇਸ਼ਾਹ ਨਸ਼ੀਲੇ ਕੈਪਸੂਲ ਲੈ ਕੇ ਢਾਣੀ ਵਾਟਰ ਵਰਕਸ ਅਰਨੀਵਾਲਾ ਨੇੜੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ।

ਅਜੀਤ ਡੈਸਕ 22-10-2026
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਪ੍ਰੈਗਾਬਾਲਿਨ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਮੋਹਨ ਸਿੰਘ ਵਾਸੀ ਜੰਡਵਾਲਾ ਭੀਮੇਸ਼ਾਹ ਨਸ਼ੀਲੇ ਕੈਪਸੂਲ ਲੈ ਕੇ ਢਾਣੀ ਵਾਟਰ ਵਰਕਸ ਅਰਨੀਵਾਲਾ ਨੇੜੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਵਲੋਂ ਛਾਪੇਮਾਰੀ ਕਰਕੇ ਉਸ ਨੂੰ 400 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕਰ ਲਿਆ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਅਗਲੀ ਖ਼ਬਰ ਮਾਰੇ ਗਏ ਮਨਰੇਗਾ ਮਜ਼ਦੂਰਾਂ ਦੇ ਵਾਰਸਾਂ ਨੂੰ ਦੋ ਲੱਖ ਦਾ ਮੁਆਵਜ਼ਾ ਮਜ਼ਾਕ ਕਰਾਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।