23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਾਤਾ ਗੁਜਰੀ ਪਬਲਿਕ ਸਕੂਲ ’ਚ ਸਪੋਰਟਸ ਮੀਟ ਕਰਵਾਈ

ਜਲਾਲਾਬਾਦ, 22 ਅਕਤੂਬਰ (ਕਰਨ ਚੁਚਰਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ ਸਕੂਲ ਪ੍ਰਿੰਸੀਪਲ ਮੈਡਮ ਪਰਵਿੰਦਰ ਜੀਤ ਕੌਰ ਦੀ ਯੋਗ ਅਗਵਾਈ ਹੇਠ ਸਪੋਰਟਸ ਮੀਟ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਤੀਜੀ ਜਮਾਤ ਤੋਂ ਲੈ ਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 23-10-2026
ਜਲਾਲਾਬਾਦ, 22 ਅਕਤੂਬਰ (ਕਰਨ ਚੁਚਰਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ ਸਕੂਲ ਪ੍ਰਿੰਸੀਪਲ ਮੈਡਮ ਪਰਵਿੰਦਰ ਜੀਤ ਕੌਰ ਦੀ ਯੋਗ ਅਗਵਾਈ ਹੇਠ ਸਪੋਰਟਸ ਮੀਟ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਤੀਜੀ ਜਮਾਤ ਤੋਂ ਲੈ ਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ। ਸਪੋਰਟਸ ਮੀਟ ਦੌਰਾਨ ਸਕੂਲ ਦਾ ਪੂਰਾ ਮਾਹੌਲ ਖੇਡਾਂ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ ਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨੇ ਉਨ੍ਹਾਂ ਦੇ ਆਤਮਵਿਸ਼ਵਾਸ, ਮਿਹਨਤ ਨੂੰ ਪ੍ਰਗਟਾਇਆ। ਪ੍ਰਿੰਸੀਪਲ ਮੈਡਮ ਪਰਵਿੰਦਰ ਜੀਤ ਕੌਰ ਨੇ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹਨ। ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਨਾਲ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵੱਲੋਂ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਤਜਰਬੇਕਾਰ ਕੋਚਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਜੋ ਬੱਚਿਆਂ ਨੂੰ ਖੇਡਾਂ ਦੀਆਂ ਬਾਰੀਕੀਆਂ ਅਤੇ ਸਹੀ ਤਕਨੀਕ ਦੀ ਸਿਖਲਾਈ ਦੇ ਰਹੇ ਹਨ। ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਕੇਵਲ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਬੱਚਿਆਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ।
ਪਿਛਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਦੇ ਗਨਮੈਨ ਕੋਲੋਂ ਅਫੀਮ ਫੜੇ ਜਾਣ ਦੇ ਮਾਮਲੇ ਸੰਬੰਧੀ ਬਲਜੀਤ ਕੌਰ ਬੰਗੜ ਅਤੇ ਆਸ਼ੂ ਬਾਂਗੜ ਨੇ ਪੁਲਿਸ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।