ਸ਼ਿਵ ਸਾਗਰ ਸ਼ਰਮਾ, ਸਰਵਨ ਮਸੀਹ ਸੰਮਾ, ਰਵੀ ਚੋਪੜਾ ।
ਗੰਨਮੈਨ ਕੋਲੋਂ ਅਫ਼ੀਮ ਮਿਲਣ ਦੇ ਮਾਮਲੇ ’ਚ ਕੁਲਬੀਰ ਸਿੰਘ ਜ਼ੀਰਾ ਦੇ ਹੱਕ ’ਚ ਨਿੱਤਰੇ ਕਾਂਗਰਸੀ ਆਗੂ, ਸਰਕਾਰ ਦੀ ਭੂਮਿਕਾ ’ਤੇ ਚੁੱਕੇ ਸਵਾਲ
ਮੱਖੂ, 22 ਅਕਤੂਬਰ (ਵਰਿੰਦਰ ਮਨਚੰਦਾ)- ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਾਏ ਗਏ ਦੋਸ਼ਾਂ ਦੀ ਕਾਂਗਰਸੀ ਆਗੂਆਂ ਨੇ ਸਖ਼ਤ ਨਿੰਦਾ ਕੀਤੀ ਹੈ। ਕਾਂਗਰਸੀ ਆਗੂ ਸ਼ਿਵ ਸਾਗਰ ਸ਼ਰਮਾ ਬਲਾਕ ਪ੍ਰਧਾਨ ਸ਼ਹਿਰੀ ਮੱਖੂ, ਸਰਵਨ ਮਸੀਹ ਸੰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ ਤੇ ਰਵੀ ਚੋਪੜਾ ਸਾਬਕਾ ਐਮ.
ਮੱਖੂ, 22 ਅਕਤੂਬਰ (ਵਰਿੰਦਰ ਮਨਚੰਦਾ)- ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਾਏ ਗਏ ਦੋਸ਼ਾਂ ਦੀ ਕਾਂਗਰਸੀ ਆਗੂਆਂ ਨੇ ਸਖ਼ਤ ਨਿੰਦਾ ਕੀਤੀ ਹੈ। ਕਾਂਗਰਸੀ ਆਗੂ ਸ਼ਿਵ ਸਾਗਰ ਸ਼ਰਮਾ ਬਲਾਕ ਪ੍ਰਧਾਨ ਸ਼ਹਿਰੀ ਮੱਖੂ, ਸਰਵਨ ਮਸੀਹ ਸੰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ ਤੇ ਰਵੀ ਚੋਪੜਾ ਸਾਬਕਾ ਐਮ.ਸੀ. ਮੱਖੂ ਨੇ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਦਾ ਅਕਸ ਸਾਫ਼-ਸੁਥਰਾ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਹੱਲੇ ਤੱਕ ਨਾ ਤਾਂ ਕਿਸੇ ਕਿਸਮ ਦੇ ਨਸ਼ੇ ਦਾ ਸੇਵਨ ਕੀਤਾ ਹੈ ਤੇ ਨਾ ਹੀ ਕਦੇ ਨਸ਼ਾ ਤਸਕਰਾਂ ਨੂੰ ਸ਼ਹਿ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੰਨਮੈਨ ਕੋਲੋਂ ਅਫ਼ੀਮ ਬਰਾਮਦ ਹੋਣ ਦੇ ਮਾਮਲੇ ਵਿਚ ਸਰਕਾਰ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਨਿਯੁਕਤੀ ਅਤੇ ਉਨ੍ਹਾਂ ਦੀ ਨਿਗਰਾਨੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਗੰਨਮੈਨ ਕੋਲੋਂ ਅਫ਼ੀਮ ਮਿਲਣ ਦੇ ਮਾਮਲੇ ਨੂੰ ਕਿਸੇ ਸਿਆਸੀ ਆਗੂ ਨੂੰ ਬਦਨਾਮ ਕਰਨ ਲਈ ਵਰਤਣਾ ਕਿੱਥੋਂ ਤੱਕ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵਿਰੁੱਧ ਦੋਸ਼ਾਂ ਬਾਰੇ ਫ਼ੈਸਲਾ ਤੱਥਾਂ ਤੇ ਜਾਂਚ ਦੇ ਆਧਾਰ ’ਤੇ ਹੀ ਹੋਣਾ ਚਾਹੀਦਾ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਸਾਰੇ ਤੱਥ ਲੋਕਾਂ ਸਾਹਮਣੇ ਲਿਆਂਦੇ ਜਾਣ ਤਾਂ ਜੋ ਮਾਮਲੇ ਦੀ ਅਸਲੀਅਤ ਸਪਸ਼ਟ ਹੋ ਸਕੇ।