ਵਿਧਾਇਕ ਭੁੱਲਰ ਨੇ ਮਥੁਰਾ-ਵ੍ਰਿੰਦਾਵਨ ਤੀਰਥ ਯਾਤਰਾ ਲਈ ਸੰਗਤਾਂ ਦੀ ਬੱਸ ਨੂੰ ਕੀਤਾ ਰਵਾਨਾ
ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੀਤੇ ਦਿਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੰਗਤਾਂ ਨੂੰ ਮਥੁਰਾ-ਵ੍ਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਉਣ ਵਾਸਤੇ ਬੱਸ ਰਵਾਨਾ ਹੋਈ ਜਿਸ ਨੂੰ ਹਲਕਾ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿੱਤੀ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਚਲਾਈ ਜਾ ਰਹੀ ਹੈ।
ਅਜੀਤ ਡੈਸਕ
23-10-2026