22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

10 ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਚੰਦੜ੍ਹ ਵਿਖੇ ਪੰਥ ਖ਼ਾਲਸਾ ਨਸ਼ਾ ਮੁਕਤੀ ਕੇਂਦਰ ਵਿਖੇ 10ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਨੇ ਪਹੁੰਚ ਕੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।

ਅਜੀਤ ਡੈਸਕ 23-10-2026
ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਚੰਦੜ੍ਹ ਵਿਖੇ ਪੰਥ ਖ਼ਾਲਸਾ ਨਸ਼ਾ ਮੁਕਤੀ ਕੇਂਦਰ ਵਿਖੇ 10ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਨੇ ਪਹੁੰਚ ਕੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਨੇ ਆਪਣੇ ਪ੍ਰਚਾਰ ਦੌਰਾਨ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਤੋਂ ਦੂਰ ਰਹਿਣ ਲਈ ਕਿਹਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਇਸ ਗੁਰਮਤਿ ਸਮਾਗਮ ਵਿਚ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਕੇਂਦਰ ਪ੍ਰਬੰਧਕਾਂ ਵਲੋਂ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਕੇਂਦਰ ਦੇ ਸੰਚਾਲਕ ਗੁਰਨਾਮ ਸਿੰਘ ਸਰਪੰਚ ਚੰਦੜ੍ਹ, ਕਥਾਵਾਚਕ ਸਤਨਾਮ ਸਿੰਘ ਚੰਦੜ੍ਹ ਅਤੇ ਪ੍ਰਗਟ ਸਿੰਘ ਖ਼ਾਲਸਾ ਨੇ ਦੱਸਿਆ ਕਿ ਪੰਥ ਖ਼ਾਲਸਾ ਸੇਵਾ ਸੁਸਾਇਟੀ ਪਿਛਲੇ ਲੰਮੇ ਸਮੇਂ ਤੋਂ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਅਲਾਮਤ ਤੋਂ ਛੁਟਕਾਰਾ ਦਿਵਾਉਣ ਵਿਚ ਲੱਗੀ ਹੋਈ ਹੈ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸੁਸਾਇਟੀ ਮੈਂਬਰਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਭਾਈ ਸੁਖਵਿੰਦਰ ਸਿੰਘ ਦਾ ਕੀਰਤਨੀ ਜਥਾ, ਭਾਈ ਗਗਨਦੀਪ ਸਿੰਘ ਤੇ ਭਾਈ ਬਲਦੇਵ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜ਼ਨੀਸ਼ ਦਹੀਆ, ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ, ਗਾਇਕ ਹਰਿੰਦਰ ਸੰਧੂ, ਗੁਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਚੇਅਰਮੈਨ ਬੇਅੰਤ ਸਿੰਘ ਹਕੂਮਤ ਵਾਲਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਗੁਰਪ੍ਰੀਤ ਸਿੰਘ ਸੇਖੋਂ, ਸੁਖਵੰਤ ਸਿੰਘ ਪੱਕਾ, ਚੰਦ ਸਿੰਘ ਗਿੱਲ, ਅਭਿਸ਼ੇਕ ਸ਼ਰਮਾ ਐਸ.ਡੀ.ਐਮ. ਫ਼ਿਰੋਜ਼ਪੁਰ, ਲਖਵੀਰ ਸਿੰਘ ਸਰਪੰਚ ਲੋਹਾਮ, ਕੁਲਦੀਪ ਸਿੰਘ ਖੋਸਾ, ਗੁਰਪ੍ਰੀਤ ਸਿੰਘ ਬਰਾੜ ਮੁੱਦਕੀ, ਸੁਖਪ੍ਰੀਤ ਸਿੰਘ ਨਿੱਕਾ ਬਰਾੜ, ਜਗਤਾਰ ਸਿੰਘ ਢੁੱਟਾ ਤੋਂ ਇਲਾਕਾ ਇਲਾਕੇ ਸਰਪੰਚ, ਪੰਚ ਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਰਮਿੰਦਰ ਸਿੰਘ ਆਂਵਲਾ ਵਲੋਂ ਸਿਵਲ ਹਸਪਤਾਲ ਗੁਰੂਹਰਸਹਾਏ ਨੂੰ 20 ਲੱਖ ਰੁਪਏ ਦੀਆਂ ਜਾਂਚ ਮਸ਼ੀਨਾਂ ਭੇਟ ਅਗਲੀ ਖ਼ਬਰ ਅਮਨਦੀਪ ਸਿੰਘ, ਰਣਜੀਤ ਸਿੰਘ, ਸੁਖਜੀਤ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਵਿਚਾਰ ਪ੍ਰਗਟਾਉਂਦੇ ਹੋਏ। ਪੰਜਾਬ ਵਿਚ ਅਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।