24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਗਰ ਕੌਂਸਲ ਜ਼ੀਰਾ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਸੋਗ ਮਤਾ ਪਾਸ

ਜ਼ੀਰਾ, 23 ਅਕਤੂਬਰ (ਰਜਨੀਸ਼ ਕਥੂਰੀਆ)- ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਕਾਰਵਾਈ ਨੇ ਸਮੁੱਚੇ ਪੰਜਾਬ ਦੀ ਰਾਜਨੀਤੀ ਦੇ ਨਾਲ ਨਾਲ ਦੇਸ਼ ਦੀ ਰਾਜਨੀਤੀ ਨੂੰ ਵੀ ਪ੍ਰਭਾਵਿਤ ਕੀਤਾ ਹੈ। ਪੰਜਾਬ ਵਿਚ ਵਿਰੋਧੀ ਰਾਜਨੀਤਿਕ ਪਾਰਟੀਆਂ ਤੇ ਇਨਸਾਫ ਪਸੰਦ ਜਥੇਬੰਦੀਆਂ ਵਲੋਂ ਵੱਡੇ ਪੱਧਰ ’ਤੇ ਉਛਾਲੇ ਗਏ ਇਸ ਮੁੱਦੇ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸੀ.

ਅਜੀਤ ਡੈਸਕ 24-10-2026
ਜ਼ੀਰਾ, 23 ਅਕਤੂਬਰ (ਰਜਨੀਸ਼ ਕਥੂਰੀਆ)- ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਕਾਰਵਾਈ ਨੇ ਸਮੁੱਚੇ ਪੰਜਾਬ ਦੀ ਰਾਜਨੀਤੀ ਦੇ ਨਾਲ ਨਾਲ ਦੇਸ਼ ਦੀ ਰਾਜਨੀਤੀ ਨੂੰ ਵੀ ਪ੍ਰਭਾਵਿਤ ਕੀਤਾ ਹੈ। ਪੰਜਾਬ ਵਿਚ ਵਿਰੋਧੀ ਰਾਜਨੀਤਿਕ ਪਾਰਟੀਆਂ ਤੇ ਇਨਸਾਫ ਪਸੰਦ ਜਥੇਬੰਦੀਆਂ ਵਲੋਂ ਵੱਡੇ ਪੱਧਰ ’ਤੇ ਉਛਾਲੇ ਗਏ ਇਸ ਮੁੱਦੇ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸੀ.ਬੀ.ਆਈ. ਜਾਂਚ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਾਅਦ ਅਨੇਕਾਂ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਮਰਹੂਮ ਪਰਵਿੰਦਰ ਸਿੰਘ ਝੋਟਾ ਵਲੋਂ ਨਸ਼ਿਆਂ ਖਿਲਾਫ ਛੇੜੀ ਗਈ ਜੰਗ ਨੂੰ ਅੱਗੇ ਵਧਾਉਂਦਿਆਂ ਮਤੇ ਪਾਸ ਕੀਤੇ ਗਏ ਹਨ। ਇਸੇ ਤਰ੍ਹਾਂ ਨਗਰ ਕੌਂਸਲ ਜ਼ੀਰਾ ਵਲੋਂ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਸੋਗ ਮਤਾ ਪਾਸ ਕੀਤਾ ਗਿਆ ਹੈ। ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਧਰਮ ਪਾਲ ਚੁੱਘ ਦੀ ਅਗਵਾਈ ਵਿਚ ਹਾਊਸ ਦੀ ਹੋਈ ਮੀਟਿੰਗ ਦੌਰਾਨ ਵਾਰਡ ਨੰਬਰ 16 ਦੇ ਕੌਂਸਲਰ ਗੁਰਭਗਤ ਸਿੰਘ ਗਿੱਲ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਸੋਗ ਮਤਾ ਪਾਸ ਕਰਨ ਲਈ ਤਜਵੀਜ ਨੰਬਰ 21 ਪੇਸ਼ ਕੀਤੀ ਗਈ। ਇਸ ਤਜਵੀਜ ਦੀ ਤਾਈਦ ਨਗਰ ਕੌਂਸਲ ਜ਼ੀਰਾ ਦੇ ਸੀਨੀਅਰ ਮੀਤ ਪ੍ਰਧਾਨ ਰਾਜੀਵ ਕੁਮਾਰ ਸ਼ਰਮਾ ਵਲੋਂ ਕੀਤੀ ਗਈ। ਇਸ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਵਲੋਂ ਨਸ਼ਿਆਂ ਖਿਲਾਫ ਲੜਾਈ ਲੜਦਿਆਂ ਦਿੱਤੀ ਗਈ ਕੁਰਬਾਨੀ ’ਤੇ ਨਗਰ ਕੌਂਸਲ ਦੇ ਸਾਰੇ ਹਾਊਸ ਤੇ ਸਮੂਹ ਸਟਾਫ਼ ਵਲੋਂ ਸੋਗ ਮਤਾ ਪਾਸ ਕਰਦਿਆਂ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।
ਪਿਛਲੀ ਖ਼ਬਰ ਕੌਂਸਲਰ ਰਚਿਤ ਸੋਢੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਅਗਲੀ ਖ਼ਬਰ ਖੇਡ ਵਿਭਾਗ ਵਲੋਂ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ 2025-26 ਲਈ ਅਰਜ਼ੀਆਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।