ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਜਾਰੀ
ਗੋਲੂ ਕਾ ਮੋੜ, 24 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਲੋਕਾਈ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧੀ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਚੱਲ ਰਹੇ ਹਨ। ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਵਿਖੇ 11 ਅਕਤੂਬਰ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ।
ਅਜੀਤ ਡੈਸਕ
25-10-2026