ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੁੱਦਕੀ ’ਚ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਮੁੱਦਕੀ, 25 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਸਬਾ ਮੁੱਦਕੀ ਵਿਖੇ ਇਨਸਾਫ਼ ਪਸੰਦ ਲੋਕਾਂ ਵਲੋਂ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਅਜੀਤ ਡੈਸਕ
26-10-2026