26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਸ਼ੀਲੇ ਪਦਾਰਥ ਦਾ ਸੇਵਨ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨ ਗ੍ਰਿਫ਼ਤਾਰ

ਮੱਲਾਂਵਾਲਾ, 25 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਜ਼ੀਰਾ ਰੋਡ ’ਤੇ ਸਥਿਤ ਬੇ-ਆਬਾਦ ਗਊਸ਼ਾਲਾ ਨੇੜਿਓਂ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਹੈਰੋਇਨ ਦੇ ਮਾਮੂਲੀ ਅੰਸ਼ ਲੱਗੀ ਇਕ ਸਿਲਵਰ ਪੰਨੀ, 10 ਰੁਪਏ ਦਾ ਨੋਟ ਤੇ ਇਕ ਲਾਈਟਰ ਬਰਾਮਦ ਕੀਤਾ ਹੈ।

ਅਜੀਤ ਡੈਸਕ 26-10-2026
ਮੱਲਾਂਵਾਲਾ, 25 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਜ਼ੀਰਾ ਰੋਡ ’ਤੇ ਸਥਿਤ ਬੇ-ਆਬਾਦ ਗਊਸ਼ਾਲਾ ਨੇੜਿਓਂ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਹੈਰੋਇਨ ਦੇ ਮਾਮੂਲੀ ਅੰਸ਼ ਲੱਗੀ ਇਕ ਸਿਲਵਰ ਪੰਨੀ, 10 ਰੁਪਏ ਦਾ ਨੋਟ ਤੇ ਇਕ ਲਾਈਟਰ ਬਰਾਮਦ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮਹੇਸ਼ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਜ਼ੀਰਾ ਰੋਡ ਮੱਲਾਂਵਾਲਾ ਸਥਿਤ ਬੇਆਬਾਦ ਗਊਸ਼ਾਲਾ ਨੇੜੇ ਪਹੁੰਚੀ ਤਾਂ ਉੱਥੇ ਚਾਰ ਨੌਜਵਾਨ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਕਾਮਲ ਵਾਲਾ ਖੁਰਦ, ਕੁਲਦੀਪ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਬੋੜਾਂ ਵਾਲੀ, ਜਸਵਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਝੋਕ ਟਹਿਲ ਸਿੰਘ ਥਾਣਾ ਲੱਖੋ ਕੇ ਬਹਿਰਾਮ ਤੇ ਲਾਲ ਉਰਫ਼ ਗੋਰੀਆ ਪੁੱਤਰ ਹੀਰਾ ਵਾਸੀ ਵਾਰਡ ਨੰਬਰ 8 ਮੱਲਾਂਵਾਲਾ ਵਜੋਂ ਹੋਈ ਹੈ। ਪੁਲਿਸ ਵਲੋਂ ਚਾਰਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਰਮਿੰਦਰ ਸਿੰਘ ਆਂਵਲਾ ਦੇ ਅਕਾਲੀ ਦਲ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ- ਗੁਰਬਖਸ਼ ਸਿੰਘ ਸੇਖੋਂ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।