26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਰਮਿੰਦਰ ਸਿੰਘ ਆਂਵਲਾ ਦੇ ਅਕਾਲੀ ਦਲ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ- ਗੁਰਬਖਸ਼ ਸਿੰਘ ਸੇਖੋਂ

ਜ਼ੀਰਾ, 25 ਅਕਤੂਬਰ (ਰਜਨੀਸ਼ ਕਥੂਰੀਆ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੀ ਹੈ ਤੇ ਉਹਨਾਂ ਦੀ ਸ਼ਮੂਲੀਅਤ ਨਾਲ ਅਗਲੇ ਸਾਲ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਾਰੀਆਂ ਸੀਟਾਂ ’ਤੇ ਅਸਰ ਪਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਬਖਸ਼ ਸਿੰਘ ਸੇਖੋਂ ਨੇ ਕੀਤਾ।

ਗੁਰਬਖਸ਼ ਸਿੰਘ ਸੇਖੋਂ 26-10-2026
ਜ਼ੀਰਾ, 25 ਅਕਤੂਬਰ (ਰਜਨੀਸ਼ ਕਥੂਰੀਆ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੀ ਹੈ ਤੇ ਉਹਨਾਂ ਦੀ ਸ਼ਮੂਲੀਅਤ ਨਾਲ ਅਗਲੇ ਸਾਲ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਾਰੀਆਂ ਸੀਟਾਂ ’ਤੇ ਅਸਰ ਪਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਬਖਸ਼ ਸਿੰਘ ਸੇਖੋਂ ਨੇ ਕੀਤਾ। ਉਹਨਾਂ ਦਾਅਵਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਕਈ ਹੋਰ ਵੀ ਵੱਡੇ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੰਪਰਕ ਵਿਚ ਹਨ ਤੇ ਕੁਝ ਦਿਨਾਂ ਤੱਕ ਉਹਨਾਂ ਦਾ ਵੀ ਪਾਰਟੀ ’ਚ ਸ਼ਾਮਿਲ ਹੋਣ ਦਾ ਜਨਤਕ ਤੌਰ ’ਤੇ ਐਲਾਨ ਕੀਤਾ ਜਾਵੇਗਾ। ਗੁਰਬਖਸ਼ ਸਿੰਘ ਸੇਖੋਂ ਨੇ ਦਾਅਵਾ ਕੀਤਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਬਾਦਲ ਦੇ ਵੱਡੀ ਗਿਣਤੀ ਵਿਚ ਉਮੀਦਵਾਰ ਜਿੱਤ ਦਰਜ ਕਰਨਗੇ।
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਤੇ ਸਹਿਕਾਰੀ ਸਭਾਵਾਂ ਦੇ ਆਗੂਆਂ ਦੀ ਹੋਈ ਅਹਿਮ ਬੈਠਕ ਅਗਲੀ ਖ਼ਬਰ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।