ਚਿੱਟੇ ਦਾ ਸੇਵਨ ਕਰਨ ਦੀ ਤਿਆਰੀ ਕਰਦੇ 4 ਨੌਜਵਾਨ ਚੜ੍ਹੇ ਪੁਲਿਸ ਅੜਿੱਕੇ
ਫ਼ਿਰੋਜ਼ਪੁਰ, 25 ਅਕਤੂਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਸੇਵਨ ਕਰਨ ਦੀ ਤਿਆਰੀ ਕਰਦੇ ਚਾਰ ਨੌਜਵਾਨਾਂ ਨੂੰ 5 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਲਾਈਟਰ, ਪੰਨੀ ਤੇ 10 ਰੁਪਏ ਦਾ ਨੋਟ ਵੀ ਬਰਾਮਦ ਕੀਤਾ ਹੈ।
ਅਜੀਤ ਡੈਸਕ
26-10-2026