26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

‘ ਆਪ’ ਦੇ ਯੂਥ ਬਲਾਕ ਕੋਆਰਡੀਨੇਟਰ ਬੂਥ ਇੰਚਾਰਜ ਅਰਸ਼ਦੀਪ ਸੋਢੀ ਭਾਜਪਾ ’ਚ ਸ਼ਾਮਿਲ

ਫ਼ਿਰੋਜ਼ਪੁਰ, 25 ਅਕਤੂਬਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਬੱਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਯੂਥ ਬਲਾਕ ਕੋਆਰਡੀਨੇਟਰ ਬੂਥ ਇੰਚਾਰਜ ਅਰਸ਼ਦੀਪ ਸੋਢੀ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲ੍ਹਾ ਫੜ ਲਿਆ। ਉਨ੍ਹਾਂ ਨੇ ਭਾਜਪਾ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।

ਅਜੀਤ ਡੈਸਕ 26-10-2026
ਫ਼ਿਰੋਜ਼ਪੁਰ, 25 ਅਕਤੂਬਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਬੱਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਯੂਥ ਬਲਾਕ ਕੋਆਰਡੀਨੇਟਰ ਬੂਥ ਇੰਚਾਰਜ ਅਰਸ਼ਦੀਪ ਸੋਢੀ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲ੍ਹਾ ਫੜ ਲਿਆ। ਉਨ੍ਹਾਂ ਨੇ ਭਾਜਪਾ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਜ਼ਿਲ੍ਹਾ ਉਪ ਪ੍ਰਧਾਨ ਦਰਬਾਰਾ ਸਿੰਘ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਮਹਿੰਦਰ ਖੋਖਰ, ਭਾਜਪਾ ਦੇ ਸੀਨੀਅਰ ਆਗੂ ਮੋਹਿਤ ਕੁਮਾਰ ਮਿੱਕੀ ਜ਼ਿਲ੍ਹਾ ਕਨਵੀਨਰ ਵਪਾਰ ਸੈੱਲ, ਸੀਨੀਅਰ ਭਾਜਪਾ ਆਗੂ ਸੌਰਭ ਸਚਦੇਵਾ ਤੇ ਰੌਬਿਨ ਬਜਾਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮੂਹ ਆਗੂਆਂ ਨੇ ਅਰਸ਼ਦੀਪ ਸੋਢੀ ਦਾ ਭਾਜਪਾ ਪਰਿਵਾਰ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਭਾਜਪਾ ਵਿਚ ਸ਼ਾਮਲ ਹੋਣ ਮੌਕੇ ਅਰਸ਼ਦੀਪ ਸੋਢੀ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਦੇਸ਼ ਦੀ ਤਰੱਕੀ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ।
ਪਿਛਲੀ ਖ਼ਬਰ ਤਿਉਹਾਰਾਂ ਮੌਕੇ ਖੁੱਲ੍ਹੇਆਮ ਰੇਹੜੀਆਂ ’ਤੇ ਸ਼ੱਕੀ ਮਿਠਾਈਆਂ ਖਰੀਦਣ ਤੋਂ ਗੁਰੇਜ਼ ਕਰਨ ਲੋਕ : ਫੂਡ ਸੇਫਟੀ ਵਿਭਾਗ ਅਗਲੀ ਖ਼ਬਰ ਫ਼ਿਰੋਜ਼ਪੁਰ ਦੀ ਸਿਆਸਤ ਵਿਚ ਭਾਜਪਾ ਆਗੂ ਦੀਪਕ ਸ਼ਰਮਾ ਦੇ ਨਾਂਅ ਦੀ ਚਰਚਾ ਤੇਜ਼ - ਜ਼ੋਰਾਵਰ ਸਿੰਘ ਜੋਰਾ ਨੌਜਵਾਨ ਆਗੂ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।