ਭਾਈ ਲਾਲੋ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਤਲਵੰਡੀ ਭਾਈ, 25 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਬਾਬਾ ਵਿਸ਼ਵਕਰਮਾ ਜੀ ਕਾਰਪੇਂਟਰ ਲੇਬਰ ਯੂਨੀਅਨ ਤਲਵੰਡੀ ਭਾਈ ਵਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਭਵਨ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਉਪਰੰਤ ਭੋਗ ਪਾਏ ਗਏ।
ਅਜੀਤ ਡੈਸਕ
26-10-2026