27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਇੰਦਰਾ ਕਾਲੋਨੀ ਵਿਖੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ

ਫ਼ਿਰੋਜ਼ਪੁਰ, 26 ਅਕਤੂਬਰ (ਕੁਲਬੀਰ ਸਿੰਘ ਸੋਢੀ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਆਪਣੀ ਟੀਮ ਸਮੇਤ ਮਾਨ ਦੇ ਮੁਨਾਫ਼ੇ ਤਹਿਤ ਫ਼ਿਰੋਜ਼ਪੁਰ ਛਾਉਣੀ ਦੀ ਇੰਦਰਾ ਕਾਲੋਨੀ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 27-10-2026
ਫ਼ਿਰੋਜ਼ਪੁਰ, 26 ਅਕਤੂਬਰ (ਕੁਲਬੀਰ ਸਿੰਘ ਸੋਢੀ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਆਪਣੀ ਟੀਮ ਸਮੇਤ ਮਾਨ ਦੇ ਮੁਨਾਫ਼ੇ ਤਹਿਤ ਫ਼ਿਰੋਜ਼ਪੁਰ ਛਾਉਣੀ ਦੀ ਇੰਦਰਾ ਕਾਲੋਨੀ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਭੁੱਲਰ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ, ਸੁਝਾਅ ਤੇ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਲੋਕਾਂ ਤੱਕ ਪਹੁੰਚ ਕਰਨਾ ਤੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ। ਘਰ-ਘਰ ਜਾ ਕੇ ਲੋਕਾਂ ਨਾਲ ਮਿਲਣ ਦਾ ਮਕਸਦ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਲਾਂ ਨੂੰ ਨੇੜਿਉਂ ਜਾਣਨਾ ਵੀ ਹੈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਹਰਮੀਤ ਸਿੰਘ ਸੰਧੂ (ਖਾਈ), ਰਾਜ ਬਹਾਦੁਰ ਸਿੰਘ, ਨੇਕ ਪ੍ਰਤਾਪ ਬਾਵਾ, ਗੁਰਭੇਜ ਸਿੰਘ ਪੀ.ਏ, ਨਿਰਮਲਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ (ਯੂਥ), ਨਿਸ਼ਾਨ ਸਿੰਘ ਸਰਪੰਚ, ਮਨਜੀਤ ਸਿੰਘ ਸਰਪੰਚ, ਦੀਪਕ ਨਾਰੰਗ, ਐੱਮ.ਸੀ. ਨਰੇਸ਼ ਕੰਤੋੜ, ਐੱਮ.ਸੀ. ਲਖਵਿੰਦਰ ਸਿੰਘ, ਗੋਪਾਲ ਗੁਪਤਾ, ਦੀਪ ਦੁੱਗਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਚਿਰਾਗ ਸ਼ਾਹ ਕ੍ਰਿਕਟ ਟੂਰਨਾਮੈਂਟ ’ਚ ਅਹਿਮਦ ਢੰਡੀ ਦੀ ਟੀਮ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਅਮਨਦੀਪ ਹਸਪਤਾਲ ਵਿਖੇ ਮੁਫ਼ਤ ਫਾਈਬਰੋ ਸਕੈਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।