ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ
ਜਲਾਲਾਬਾਦ, 27 ਅਕਤੂਬਰ (ਜਸਕਰਨ ਸਿੰਘ ਤਨੇਜਾ)- ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਬੀਤੇ ਦਿਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਅਹਿਮ ਵਿਕਾਸ ਪ੍ਰੋਗਰਾਮਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਸ ਦੌਰਾਨ ਖ਼ਾਸ ਤੌਰ ’ਤੇ ਵਿਧਾਇਕ ਜਲਾਲਾਬਾਦ ਨੇ 42 ਕਰੋੜ ਦੀ ਲਾਗਤ ਨਾਲ ਜਲਾਲਾਬਾਦ ਰਾਮ-ਲੀਲ੍ਹਾ ਚੌਂਕ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਅਤੇ ਜਲਾਲਾਬਾਦ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲਾਲਾਬਾਦ ਵਿਖੇ ਇਸ ਵਾਟਰ ਟਰੀਟਮੈਂਟ ਪਲਾਂਟ ਦੇ ਬਣਨ ਨਾਲ ਜਲਾਲਾਬਾਦ ਵਾਸੀਆਂ ਨੂੰ ਸਾਫ਼ ਪੀਣ ਯੋਗ ਪਾਣੀ ਮਿਲੇਗਾ ਅਤੇ ਉਨ੍ਹਾਂ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ।
ਅਜੀਤ ਡੈਸਕ
28-10-2026