ਗੁਰਦੁਆਰਾ ਸੰਤ ਤਾਰਾ ਸਿੰਘ ਖ਼ੁਸ਼ਦਿਲ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਸਹਿਜ-ਪਾਠ ਸੇਵਾ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸਰਹੱਦੀ ਖੇਤਰ ਅੰਦਰ ਅੰਮ੍ਰਿਤ ਸੰਚਾਰ ਚਲਾਈ ਮੁਹਿੰਮ ਤਹਿਤ ਪਿੰਡ ਜੰਡਵਾਲਾ ਭੀਮੇਸ਼ਾਹ ਦੇ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ ਜਿਸ ਵਿਚ 20 ਤੋਂ ਵੱਧ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਪੁੱਜੇ ਪੰਜ ਪਿਆਰਿਆਂ ਨੇ ਰਹਿਤ ਮਰਿਆਦਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਅਜੀਤ ਡੈਸਕ
29-10-2026