ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿਭਾਗ ਵਲੋਂ ਮੋਗਾ ਰੋਡ ’ਤੇ ਵੱਖ-ਵੱਖ ਦੁਕਾਨਾਂ ਦੀ ਚੈਕਿੰਗ
ਫ਼ਿਰੋਜ਼ਪੁਰ, 29 ਅਕਤੂਬਰ (ਕੁਲਬੀਰ ਸਿੰਘ ਸੋਢੀ)-ਤਿਉਹਾਰੀਂ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰਾ, ਮਿਆਰੀ ਅਤੇ ਸੁਰੱਖਿਅਤ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ਵਿਚ ਮੋਗਾ ਰੋਡ ਵਿਖੇ ਵੱਖ-ਵੱਖ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਨੂੰ ਭੋਜਨ ਦੀ ਗੁਣਵੱਤਾ, ਸਫ਼ਾਈ ਅਤੇ ਫੂਡ ਸੇਫ਼ਟੀ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਦੀ ਹਦਾਇਤ ਕੀਤੀ ਗਈ।
ਫ
ਫੂਡ ਸੇਫ਼ਟੀ ਵਿਭਾਗ ਵਲੋਂ ਮੋਗਾ ਰੋਡ ’ਤੇ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕਰਨ ਸਮੇਂ ਦੀਆਂ ਤਸਵੀਰ। ਅਜੀਤ ਤਸਵੀਰਾਂ
30-10-2026
ਫ਼ਿਰੋਜ਼ਪੁਰ, 29 ਅਕਤੂਬਰ (ਕੁਲਬੀਰ ਸਿੰਘ ਸੋਢੀ)-ਤਿਉਹਾਰੀਂ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰਾ, ਮਿਆਰੀ ਅਤੇ ਸੁਰੱਖਿਅਤ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਅਧਿਕਾਰੀ ਅਭਿਨਵ ਖੋਸਲਾ ਦੀ ਅਗਵਾਈ ਵਿਚ ਮੋਗਾ ਰੋਡ ਵਿਖੇ ਵੱਖ-ਵੱਖ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਨੂੰ ਭੋਜਨ ਦੀ ਗੁਣਵੱਤਾ, ਸਫ਼ਾਈ ਅਤੇ ਫੂਡ ਸੇਫ਼ਟੀ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਦੀ ਹਦਾਇਤ ਕੀਤੀ ਗਈ। ਤਿਉਹਾਰਾਂ ਦੇ ਦਿਨਾਂ ਵਿਚ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮੰਗ ਵਧਣ ਦੇ ਮੱਦੇਨਜ਼ਰ ਵਿਭਾਗ ਵਲੋਂ ਦੁਕਾਨਦਾਰਾਂ ਨੂੰ ਕਿਹਾ ਗਿਆ ਕਿ ਉਹ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ, ਰੱਖਣ ਅਤੇ ਵੇਚਣ ਸਮੇਂ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਨੂੰ ਸਿਰਫ਼ ਤਾਜ਼ਾ, ਮਿਆਰੀ ਅਤੇ ਮਨੁੱਖੀ ਸਿਹਤ ਲਈ ਸੁਰੱਖਿਅਤ ਵਸਤਾਂ ਹੀ ਵੇਚਣ ਲਈ ਪ੍ਰੇਰਿਤ ਕੀਤਾ ਗਿਆ। ਅਧਿਕਾਰੀ ਖੋਸਲਾ ਨੇ ਸਪਸ਼ਟ ਕੀਤਾ ਕਿ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟ ਕਰਨਾ, ਮਿਆਦ ਪੁੱਗ ਚੁੱਕੀਆਂ ਜਾਂ ਖ਼ਰਾਬ ਵਸਤਾਂ ਵੇਚਣਾ ਅਤੇ ਗ਼ੈਰ-ਸਾਫ਼ ਹਾਲਾਤ ਵਿਚ ਭੋਜਨ ਤਿਆਰ ਕਰਨਾ ਜਾਂ ਸਟੋਰ ਕਰਨਾ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ। ਇਸ ਲਈ ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਸਬੰਧੀ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਕਾਰੋਬਾਰ ਦੀ ਕਿਸਮ ਅਨੁਸਾਰ ਲੋੜੀਂਦੀ ਰਜਿਸਟਰੇਸ਼ਨ ਜਾਂ ਲਾਇਸੰਸ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਦੁਕਾਨਦਾਰਾਂ ਨੇ ਵਿਭਾਗ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਕਾਰੋਬਾਰ ਵਿਚ ਸਫ਼ਾਈ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣਗੇ ਅਤੇ ਮਿਲਾਵਟੀ ਜਾਂ ਗ਼ੈਰ-ਮਿਆਰੀ ਖਾਣ-ਪੀਣ ਦੀਆਂ ਵਸਤਾਂ ਦੀ ਵਿੱਕਰੀ ਤੋਂ ਗੁਰੇਜ਼ ਕਰਨਗੇ। ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀ ਖੋਸਲਾ ਵਲੋਂ ਕਿਹਾ ਗਿਆ ਕਿ ਤਿਉਹਾਰੀਂ ਸੀਜ਼ਨ ਦੌਰਾਨ ਲੋਕਾਂ ਨੂੰ ਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਇਸ ਮਕਸਦ ਲਈ ਆਉਣ ਵਾਲੇ ਦਿਨਾਂ ਵਿਚ ਵੀ ਦੁਕਾਨਾਂ ਦੀ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਖਾਣ-ਪੀਣ ਦੀਆਂ ਵਸਤਾਂ ਖ਼ਰੀਦਣ ਸਮੇਂ ਸਾਵਧਾਨੀ ਵਰਤਣ ਅਤੇ ਕਿਸੇ ਵੀ ਸ਼ੱਕੀ ਜਾਂ ਮਿਲਾਵਟੀ ਸਮਾਨ ਬਾਰੇ ਸਬੰਧਿਤ ਵਿਭਾਗ ਨੂੰ ਸੂਚਿਤ ਕਰਨ, ਤਾਂ ਜੋ ਤਿਉਹਾਰਾਂ ਦੌਰਾਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।