ਕਰਵਾ ਚੌਥ ਮੌਕੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਫ਼ਿਰੋਜ਼ਪੁਰ, 29 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਖਾ ਸ਼ਰਮਾ ਅਤੇ ਸਿਵਲ ਸਰਜਨ ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪੰਕਜ ਗੁਪਤਾ ਦੀ ਅਗਵਾਈ ਵਿਚ ਸਿਹਤ ਵਿਭਾਗ ਵਲੋਂ ਕਰਵਾ ਚੌਥ ਦੇ ਮੌਕੇ ’ਤੇ ਗਵਾਲ ਟੋਲੀ ਅਤੇ ਬਾਜੀਦਪੁਰ ਵਿਖੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਲਗਾਇਆ ਗਿਆ।
ਅਜੀਤ ਡੈਸਕ
30-10-2026