31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੀ.ਏ.ਯੂ. ਨੇ ਪਰਾਲੀ ਦੀ ਖੇਤ ’ਚ ਸੰਭਾਲ ਲਈ ‘ਖੇਤ ਦਿਵਸ’ ਮਨਾਇਆ

ਖੋਸਾ ਦਲ ਸਿੰਘ, 30 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਮਣਕਿਆਂ ਵਾਲੀ ਵਿਖੇ ਝੋਨੇ ਦੀ ਪਰਾਲੀ ਦੇ ਖੇਤ ਵਿਚ ਹੀ ਪ੍ਰਬੰਧਨ ਲਈ ‘ਖੇਤ ਦਿਵਸ’ ਮਨਾਇਆ ਗਿਆ। ਪ੍ਰੋਗਰਾਮ ਨੂੰ ਸ਼ੁਰੂ ਕਰਦਿਆਂ ਡਾ.

ਅਜੀਤ ਡੈਸਕ 31-10-2026
ਖੋਸਾ ਦਲ ਸਿੰਘ, 30 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਮਣਕਿਆਂ ਵਾਲੀ ਵਿਖੇ ਝੋਨੇ ਦੀ ਪਰਾਲੀ ਦੇ ਖੇਤ ਵਿਚ ਹੀ ਪ੍ਰਬੰਧਨ ਲਈ ‘ਖੇਤ ਦਿਵਸ’ ਮਨਾਇਆ ਗਿਆ। ਪ੍ਰੋਗਰਾਮ ਨੂੰ ਸ਼ੁਰੂ ਕਰਦਿਆਂ ਡਾ. ਜਗਜੋਤ ਸਿੰਘ ਗਿੱਲ ਇੰਚਾਰਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਨੇ ਝੋਨੇ ਦੀ ਪਰਾਲੀ ਦੀ ਖੇਤ ਵਿਚ ਹੀ ਸੰਭਾਲ ਨਾਲ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਦੇ ਵਾਧੇ ਦੇ ਅਸਰ ’ਤੇ ਜ਼ੋਰ ਦਿੱਤਾ। ਡਾ. ਹਰਵਿੰਦਰ ਸਿੰਘ, ਵਿਗਿਆਨੀ (ਪੌਦ ਸੁਰੱਖਿਆ) ਕੇ.ਵੀ.ਕੇ. ਫ਼ਿਰੋਜ਼ਪੁਰ ਨੇ ਹਾੜ੍ਹੀ ਦੀਆਂ ਫ਼ਸਲਾਂ ਵਿਚ ਕੀੜੇ - ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਮਨਜੀਤ ਕੌਰ, ਵਿਗਿਆਨੀ (ਭੂਮੀ ਵਿਗਿਆਨ), ਕੇ.ਵੀ.ਕੇ. ਫ਼ਿਰੋਜ਼ਪੁਰ ਨੇ ਕਿਸਾਨ ਨੂੰ ਮਿੱਟੀ ਪਰਖ ਰਿਪੋਰਟ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਤੇ ਮਿੱਟੀ ਦਾ ਨਮੂਨਾ ਲੈਣ ਦੇ ਢੰਗ ਬਾਰੇ ਜਾਣਕਾਰੀ ਦਿੱਤੀ। ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਮਣਕਿਆਂ ਵਾਲੀ ਦੇ ਸਰਪੰਚ ਸੁਖਦੇਵ ਸਿੰਘ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਸਾਂਭਣ ਲਈ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਪ੍ਰੋਗਰਾਮ ਦੇ ਅਖ਼ੀਰ ਵਿਚ ਪਰਾਲੀ ਦੀ ਖੇਤ ਵਿਚ ਹੀ ਸੰਭਾਲ ਲਈ ਖੇਤਾਂ ਦਾ ਦੌਰਾ ਵੀ ਕੀਤਾ ਗਿਆ ਅਤੇ ਸੁਖਦੇਵ ਸਿੰਘ ਸਰਪੰਚ ਨੇ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਪ੍ਰਦਰਸ਼ਨੀ ਵੀ ਦਿੱਤੀ । ਇਸ ‘ਖੇਤ ਦਿਵਸ’ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਸੁਖਦੇਵ ਸਿੰਘ ਸਰਪੰਚ, ਜਲੌਰ ਸਿੰਘ, ਨਛੱਤਰ ਸਿੰਘ, ਜਸਵਿੰਦਰ ਸਿੰਘ, ਗੁਰਨੈਬ ਸਿੰਘ, ਜਗਦੀਪ ਪਾਲ ਸਿੰਘ, ਸੇਵਾ ਸਿੰਘ, ਗੁਰਜੀਤ ਸਿੰਘ, ਗੁਰਦੀਪ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ, ਰਮਨਪ੍ਰੀਤ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਰਹੇ।
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਜੀਓ ਨੇ ਏਅਰਟੈੱਲ ਨਾਲੋਂ ਲਗਭਗ 10 ਗੁਣਾ ਜ਼ਿਆਦਾ ਮੋਬਾਈਲ ਗਾਹਕ ਜੋੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।