31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਰਕਾਰੀ ਦਫ਼ਤਰਾਂ ’ਚ ਲੋਕਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਰੋਹਿਤ ਕੁਮਾਰ ਮੌਂਟੂ ਵੋਹਰਾ

ਗੁਰੂਹਰਸਹਾਏ, 30 ਅਕਤੂਬਰ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫ਼ਿਰੋਜ਼ਪੁਰ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਰੋਹਿਤ ਕੁਮਾਰ ਮੌਂਟੂ ਵੋਹਰਾ ਵਲੋਂ ਗੁਰੂਹਰਸਹਾਏ ਵਿਖੇ ਦੀ ਗੁਰੂਹਰਸਹਾਏ ਪ੍ਰੈੱਸ ਕਲੱਬ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਦੇ ਸਮੂਹ ਪੱਤਰਕਾਰਾਂ ਦੇ ਨਾਲ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਵਿਚ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਲੋਕਾਂ ਦੇ ਜਾਇਜ਼ ਕੰਮ ਸਮੇਂ ਸਿਰ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।

ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਰੋਹਿਤ ਕੁਮਾਰ ਮੌਂਟੂ ਵੋਹਰਾ ਅਤੇ ਉਨ੍ਹਾਂ ਨਾਲ ਮੌਜੂਦ ਕਾਂਗਰਸੀ ਵਰਕਰ। ਤਸਵੀਰ-ਕਪਿਲ ਕੰਧਾਰੀ 31-10-2026
ਗੁਰੂਹਰਸਹਾਏ, 30 ਅਕਤੂਬਰ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫ਼ਿਰੋਜ਼ਪੁਰ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਰੋਹਿਤ ਕੁਮਾਰ ਮੌਂਟੂ ਵੋਹਰਾ ਵਲੋਂ ਗੁਰੂਹਰਸਹਾਏ ਵਿਖੇ ਦੀ ਗੁਰੂਹਰਸਹਾਏ ਪ੍ਰੈੱਸ ਕਲੱਬ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਦੇ ਸਮੂਹ ਪੱਤਰਕਾਰਾਂ ਦੇ ਨਾਲ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਵਿਚ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਲੋਕਾਂ ਦੇ ਜਾਇਜ਼ ਕੰਮ ਸਮੇਂ ਸਿਰ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਂਟੂ ਵੋਹਰਾ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਲੋਕਾਂ ਵਲੋਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਸਰਕਾਰੀ ਦਫ਼ਤਰਾਂ ਵਿਚ ਆਮ ਲੋਕਾਂ ਦੇ ਕੰਮ ਸਮੇਂ ਸਿਰ ਨਹੀਂ ਹੋ ਰਹੇ। ਲੋਕ ਆਪਣੇ ਛੋਟੇ-ਛੋਟੇ ਕੰਮਾਂ ਲਈ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਲਈ ਮਜਬੂਰ ਹਨ ਤੇ ਕਈ ਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਰਵੱਈਏ ਕਾਰਨ ਵੀ ਉਨ੍ਹਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਜਲਦ ਹੀ ਇਕ ਹੈਲਪ ਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਹੈਲਪ ਲਾਈਨ ਰਾਹੀਂ ਮਿਲਣ ਵਾਲੀਆਂ ਸ਼ਿਕਾਇਤਾਂ ਨੂੰ ਸਬੰਧਿਤ ਵਿਭਾਗਾਂ ਤੇ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਲੋਕਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ ਗਿਆ ਜਾਂ ਉਨ੍ਹਾਂ ਦੇ ਜਾਇਜ਼ ਕੰਮਾਂ ਵਿਚ ਬੇਲੋੜੀ ਰੁਕਾਵਟ ਪਾਈ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਅਜਿਹੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਕੋਈ ਵੀ ਹੋਵੇ, ਉਨ੍ਹਾਂ ਲਈ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਸਭ ਤੋਂ ਅਹਿਮ ਹੈ। ਇਸ ਮੌਕੇ ਉਨ੍ਹਾਂ ਨਾਲ ਵਰੁਣ ਗਾਵੜੀ ਸਮਾਜ ਸੇਵੀ, ਕੌਂਸਲਰ ਬ੍ਰਿਜ ਭੂਸ਼ਣ ਭਾਰਦਵਾਜ, ਕੌਂਸਲਰ ਹਰਮੀਤ ਸਿੰਘ ਅਮਨ ਦੁੱਗਲ, ਸਾਬਕਾ ਨਗਰ ਕੌਂਸਲ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਸੰਜੀਵ ਵੋਹਰਾ, ਚੰਦਨ ਸ਼ਰਮਾ, ਗੁਰਪ੍ਰਤਾਪ ਸੰਧੂ ਓ.ਐਸ.ਡੀ., ਹਰਜੋਤ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਯੂਥ ਕਾਂਗਰਸ ਨੇ ਲਗਾਇਆ ਖੂਨਦਾਨ ਕੈਂਪ ਅਗਲੀ ਖ਼ਬਰ ਕ੍ਰਿਸ਼ਨ ਲਾਲ ਨਰੂਲਾ ਨੂੰ ਭਾਜਪਾ ਨੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।