01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਚੈਕਿੰਗ ਸੰਬੰਧੀ ਗਸ਼ਤ ਕਰ ਰਹੇ ਸਨ ਤਾਂ ਢਾਣੀ ਭੰਡਾਰੀਆਂ ਵਾਲੀ ਅਮੀਰ ਖ਼ਾਸ ਨੇੜੇ ਪੁਲਿਸ ਪਾਰਟੀ ਪਹੁੰਚੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ਼ ਕਦਮੀ ਹੋ ਗਿਆ।

ਅਜੀਤ ਡੈਸਕ 01-11-2026
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਚੈਕਿੰਗ ਸੰਬੰਧੀ ਗਸ਼ਤ ਕਰ ਰਹੇ ਸਨ ਤਾਂ ਢਾਣੀ ਭੰਡਾਰੀਆਂ ਵਾਲੀ ਅਮੀਰ ਖ਼ਾਸ ਨੇੜੇ ਪੁਲਿਸ ਪਾਰਟੀ ਪਹੁੰਚੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ਼ ਕਦਮੀ ਹੋ ਗਿਆ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 3 ਗਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਸੁੱਖਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਠੋੜਾਂ ਵਾਲਾ ਮੁਹੱਲਾ ਵਜੋਂ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮੰਨੇ ਵਾਲਾ ਫਾਟਕ ਦੇ ਨੇੜੇ ਰੇਲਗੱਡੀ ਹੇਠ ਆ ਕੇ ਸਫ਼ਾਈ ਕਰਮਚਾਰੀ ਦੀ ਮੌਤ ਅਗਲੀ ਖ਼ਬਰ ਫ਼ਿਰੋਜ਼ਪੁਰ ’ਚ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।