2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਮੁੱਦਕੀ ਹਲਕੇ ’ਚ ਵਧਾਈਆਂ ਸਰਗਰਮੀਆਂ- ਆਸ਼ੂ ਬੰਗੜ ਘਰ-ਘਰ ਜਾ ਕੇ ਲੋਕਾਂ ਨਾਲ ਕੀਤੀਆਂ ਮੀਟਿੰਗਾਂ
ਮੁੱਦਕੀ, 31 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਦਕੀ ਇਲਾਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਤੇ ਇਲਾਕਿਆਂ ਵਿਚ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਮੁੱਦਕੀ ਇਲਾਕੇ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਆਸ਼ੂ ਬੰਗੜ। ਤਸਵੀਰ-ਭਾਰਤ ਭੂਸ਼ਨ ਅਗਰਵਾਲ
01-11-2026