03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਿਵਲ ਸਰਜਨ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ,2 ਨਵੰਬਰ (ਕੁਲਬੀਰ ਸਿੰਘ ਸੋਢੀ)-ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਪਰਮਿੰਦਰ ਸਿੰਘ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ।

ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਕਰਨ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਸਮੇਂ ਸਿਵਲ ਸਰਜਨ ਫ਼ਿਰੋਜ਼ਪੁਰ ਅਤੇ ਸਿਹਤ ਅਧਿਕਾਰੀ। ਅਜੀਤ ਤਸਵੀਰਾਂ 03-11-2026
ਫ਼ਿਰੋਜ਼ਪੁਰ,2 ਨਵੰਬਰ (ਕੁਲਬੀਰ ਸਿੰਘ ਸੋਢੀ)-ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਸਿਵਲ ਸਰਜਨ ਫ਼ਿਰੋਜ਼ਪੁਰ ਡਾ.ਪਰਮਿੰਦਰ ਸਿੰਘ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕਰਕੇ ਇਲਾਜ ਪ੍ਰਬੰਧਾਂ, ਦਵਾਈਆਂ ਦੀ ਉਪਲਬਧਤਾ, ਡਾਇਗਨੋਸਟਿਕ ਸੇਵਾਵਾਂ ਅਤੇ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਅਤੇ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸਿਵਲ ਸਰਜਨ ਨੇ ਐਮਰਜੈਂਸੀ ਵਾਰਡ, ਓ.ਪੀ.ਡੀ., ਓਪਰੇਸ਼ਨ ਥੀਏਟਰ, ਲੈਬਾਰਟਰੀ, ਨਸ਼ਾ ਛੁਡਾਊ ਕੇਂਦਰ, ਐਕਸਰੇ ਵਿਭਾਗ, ਲੇਬਰ ਰੂਮ, ਮੋਰਚਰੀ, ਆਈ.ਸੀ.ਯੂ. ਵਾਰਡ, ਓਟ ਕੇਂਦਰ, ਆਕਸੀਜਨ ਪਲਾਂਟ ਅਤੇ ਵਨ ਸਖੀ ਸਟਾਪ ਸੈਂਟਰ ਸਮੇਤ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਐਮਰਜੈਂਸੀ ਵਾਰਡ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਅਤੇ ਦਵਾਈਆਂ ਦੀ ਉਪਲਬਧਤਾ ਦੀ ਜਾਂਚ ਕਰਨ ਦੇ ਨਾਲ ਜੱਚਾ-ਬੱਚਾ ਵਾਰਡ ਵਿਚ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਪ੍ਰਬੰਧਾਂ ਨੂੰ ਵੀ ਚੈੱਕ ਕੀਤਾ। ਇਸੇ ਤਰ੍ਹਾਂ ਐਕਸਰੇ ਰੂਮ, ਲੈਬਾਰਟਰੀ ਅਤੇ ਮੋਰਚਰੀ ਵਿਚ ਮਸ਼ੀਨਾਂ ਦੀ ਕਾਰਜਪ੍ਰਣਾਲੀ, ਟੈਸਟਿੰਗ ਕਿੱਟਾਂ ਅਤੇ ਸਟਾਫ਼ ਦੀ ਹਾਜ਼ਰੀ ਦੀ ਜਾਂਚ ਕੀਤੀ ਗਈ। ਇਸ ਦੇ ਦੌਰਾਨ ਡਾਇਗਨੋਸਟਿਕ ਸੇਵਾਵਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਐਕਸਰੇ, ਅਲਟਰਾਸਾਊਂਡ, ਸੀ.ਟੀ. ਸਕੈਨ ਅਤੇ ਲੈਬਾਰਟਰੀ ਵਿਚ ਲੱਗੇ ਫੁੱਲੀ ਆਟੋਮੈਟਿਕ ਅਤੇ ਸੈਮੀ ਆਟੋਮੈਟਿਕ ਐਨਾਲਾਈਜ਼ਰਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਆਕਸੀਜਨ ਸਿਲੰਡਰਾਂ ਅਤੇ ਪਾਈਪ ਲਾਈਨਾਂ ਦੀ ਸਥਿਤੀ ਵੀ ਜਾਂਚੀ ਗਈ। ਡਾ.ਪਰਮਿੰਦਰ ਸਿੰਘ ਨੇ ਵੱਖ-ਵੱਖ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਜਾਣਿਆ ਕਿ ਉਨ੍ਹਾਂ ਨੂੰ ਹਸਪਤਾਲ ਵਲੋਂ ਮੁਫ਼ਤ ਦਵਾਈਆਂ, ਖਾਣਾ ਅਤੇ ਹੋਰ ਸਰਕਾਰੀ ਸਿਹਤ ਸਹੂਲਤਾਂ ਸਮੇਂ ਸਿਰ ਮਿਲ ਰਹੀਆਂ ਹਨ ਜਾਂ ਨਹੀਂ। ਉਨ੍ਹਾਂ ਸਬੰਧਿਤ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਨਿਮਰਤਾ ਵਾਲਾ ਵਿਹਾਰ ਕੀਤਾ ਜਾਵੇ, ਸਿਹਤ ਸੇਵਾਵਾਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਸਪਤਾਲ ਦੇ ਸਾਰੇ ਵਾਰਡਾਂ ਅਤੇ ਵਿਭਾਗਾਂ ਵਿਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕੇ ਡਾ.ਨਿਖਿਲ ਐੱਸ.ਐੱਮ.ਓ., ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਡਾ.ਰਿਸ਼ਬ, ਡਾ.ਮਾਨਿਕ, ਸੁਮਿਤ ਏ.ਐੱਚ.ਏ. ਅਤੇ ਮੈਡਮ ਸ਼ਾਇਨਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਸਾੜਨ ਵਾਲੇ 23 ਕਿਸਾਨਾਂ ਵਿਰੁੱਧ ਮੱਲਾਂਵਾਲਾ ਪੁਲਿਸ... ਅਗਲੀ ਖ਼ਬਰ ਦੁਕਾਨ ਵਿਚ ਪਏ ਲੈਪਟਾਪ, ਪ੍ਰਿੰਟਰ , ਏ ਸੀ, ਪਾਸਪੋਰਟ ਅਤੇ ਆਧਾਰ ਕਾਰਡ ਵੀ ਸੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।