14 ਤੇ 15 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ 35 ਤੋਂ 100 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਦਿਖਾਉਣਗੇ ਜੌਹਰ
ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ)-ਮਾਸਟਰ ਅਥਲੈਟਿਕ ਫੈਡਰੇਸ਼ਨ ਆਫ਼ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧਵਾਂ, ਸਕੱਤਰ ਪ੍ਰਗਟ ਸਿੰਘ ਗਿੱਲ ਅਤੇ ਚੇਅਰਮੈਨ ਰਜਵੰਤ ਸਿੰਘ ਘੁੱਲੀ (ਆਫ਼ਿਸ ਇੰਚਾਰਜ, ਮੁੱਖ ਮੰਤਰੀ ਪੰਜਾਬ) ਦੀ ਅਗਵਾਈ ਹੇਠ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ 14 ਅਤੇ 15 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੋਣ ਵਾਲੇ ਇਸ ਖੇਡ ਸਮਾਗਮ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐੱਸ.
ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ)-ਮਾਸਟਰ ਅਥਲੈਟਿਕ ਫੈਡਰੇਸ਼ਨ ਆਫ਼ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧਵਾਂ, ਸਕੱਤਰ ਪ੍ਰਗਟ ਸਿੰਘ ਗਿੱਲ ਅਤੇ ਚੇਅਰਮੈਨ ਰਜਵੰਤ ਸਿੰਘ ਘੁੱਲੀ (ਆਫ਼ਿਸ ਇੰਚਾਰਜ, ਮੁੱਖ ਮੰਤਰੀ ਪੰਜਾਬ) ਦੀ ਅਗਵਾਈ ਹੇਠ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ 14 ਅਤੇ 15 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੋਣ ਵਾਲੇ ਇਸ ਖੇਡ ਸਮਾਗਮ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਮੌਜੂਦਗੀ ਵਿਚ ਮੀਟ ਦਾ ਅਧਿਕਾਰਤ ਪੋਸਟਰ ਰਿਲੀਜ਼ ਕੀਤਾ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮਾਸਟਰਜ਼ ਅਥਲੈਟਿਕਸ ਸਿਰਫ਼ ਖੇਡ ਮੁਕਾਬਲਿਆਂ ਤੱਕ ਸੀਮਤ ਨਹੀਂ, ਸਗੋਂ ਇਹ ਹਰ ਉਮਰ ਦੇ ਵਿਅਕਤੀ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਸਰਗਰਮ ਜੀਵਨ ਜਿਊਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਸਮਾਜ ਵਿਚ ਖੇਡ ਸਭਿਆਚਾਰ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਇਸ ਮੀਟ ਰਾਹੀਂ ਤਜਰਬੇਕਾਰ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਨੌਜਵਾਨ ਪੀੜ੍ਹੀ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਹੋਵੇਗੀ। ਉਨ੍ਹਾਂ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਸਿਹਤ ਪ੍ਰਤੀ ਜਾਗਰੂਕ ਨਾਗਰਿਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਡਾ.ਗੁਰਿੰਦਰਜੀਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਈਸ਼ਵਰ ਦਾਸ ਸ਼ਰਮਾ ਨੇ ਦੱਸਿਆ ਕਿ ਇਸ ਮੀਟ ਵਿਚ 35 ਸਾਲ ਤੋਂ ਲੈ ਕੇ 100 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਵੀ ਹਿੱਸਾ ਲੈਣਗੇ। ਇਸ ਦਾ ਮੁੱਖ ਉਦੇਸ਼ ਵਧਦੀ ਉਮਰ ਦੇ ਬਾਵਜੂਦ ਸਰੀਰਕ ਤੰਦਰੁਸਤੀ ਬਣਾਈ ਰੱਖਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਇਹ ਸਮਾਗਮ ਸਾਬਤ ਕਰੇਗਾ ਕਿ ਖੇਡਾਂ ਲਈ ਉਮਰ ਕੋਈ ਰੁਕਾਵਟ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਟਰੈਕ ਮੁਕਾਬਲਿਆਂ ਵਿਚ 100, 200, 400, 800, 1500 ਅਤੇ 3000 ਮੀਟਰ ਦੌੜਾਂ ਤੋਂ ਇਲਾਵਾ 3000 ਅਤੇ 5000 ਮੀਟਰ ਪੈਦਲ ਚਾਲ ਦੇ ਮੁਕਾਬਲੇ ਹੋਣਗੇ। ਫ਼ੀਲਡ ਮੁਕਾਬਲਿਆਂ ਵਿਚ ਲੰਬੀ ਛਾਲ, ਉੱਚੀ ਛਾਲ, ਤੀਹਰੀ ਛਾਲ, ਗੋਲਾ ਸੁੱਟਣਾ, ਡਿਸਕਸ, ਜੈਵਲਿਨ ਅਤੇ ਹੈਮਰ ਥਰੋਅ ਸ਼ਾਮਲ ਹਨ। ਇਸ ਤੋਂ ਇਲਾਵਾ 40 ਤੋਂ 80 ਸਾਲ ਉਮਰ ਵਰਗ ਦੇ ਖਿਡਾਰੀਆਂ ਲਈ ਪੋਲ ਵਾਲਟ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਗੁਰਦਿਆਲ ਸਿੰਘ ਵਿਰਕ, ਪ੍ਰਗਟ ਸਿੰਘ ਗਿੱਲ, ਕੈਸ਼ੀਅਰ ਦਲੀਪ ਸਿੰਘ ਸੰਧੂ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਭਾਵੜਾ, ਬਾਪੂ ਜਗਤਾਰ ਸਿੰਘ, ਬਲਦੇਵ ਰਾਜ ਸ਼ਰਮਾ, ਹਰਬਰਿੰਦਰ ਸਿੰਘ, ਸਰਬਜੀਤ ਸਿੰਘ ਸਾਬਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।