04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਮੱਲਾਂਵਾਲਾ, 3 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 04-11-2026
ਮੱਲਾਂਵਾਲਾ, 3 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਸ਼ਮਸ਼ਾਨਘਾਟ ਮੱਲਾਂਵਾਲਾ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਦਿਖਾਈ ਦਿੱਤਾ। ਪੁਲਿਸ ਵਲੋਂ ਉਸ ਦੀ ਤਲਾਸ਼ੀ ਲੈਣ ’ਤੇ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਸੂਰਜ ਉਰਫ਼ ਅਭੈ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਖਿਲਚੀ ਕਦੀਮ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੀ ਰੈਲੀ ਵਿਚ ਠਾਠਾਂ ਮਾਰਦਾ ਇਕੱਠ ਹੋਵੇਗਾ-ਗੁਰਭਗਤ ਗਿੱਲ ਅਗਲੀ ਖ਼ਬਰ ਰੇਲਵੇ ਪਾਰਕ ’ਚੋਂ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।